ਬੇਲਆਊਟ ਫੰਡ ਮਿਲਣ ਤੋਂ ਬਾਅਦ ਵੀ ਪਾਕਿਸਤਾਨ ਮਹਿੰਗਾਈ ‘ਤੇ ਕਾਬੂ ਨਹੀਂ ਪਾ ਰਿਹਾ ਹੈ। ਪਾਕਿਸਤਾਨ ਵਿੱਚ ਖੁਰਾਕੀ ਮਹਿੰਗਾਈ ਦਰ ਉੱਚੇ ਪੱਧਰ ਦੇ ਨੇੜੇ ਹੈ ਅਤੇ ਬਹੁਤ ਸਾਰੀਆਂ ਚੀਜ਼ਾਂ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧ ਗਈਆਂ ਹਨ। ਦੂਜੇ ਪਾਸੇ ਈਂਧਨ ਦੀ ਕੀਮਤ ਵੀ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ।
ਪਾਕਿਸਤਾਨ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 300 ਰੁਪਏ ਤੱਕ ਪਹੁੰਚ ਗਈ ਹੈ। ਪਾਕਿਸਤਾਨ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੰਨਾ ਵਾਧਾ ਹੋਇਆ ਹੈ। ਪਾਕਿਸਤਾਨ ਦੇ ਵਿੱਤ ਮੰਤਰਾਲੇ ਨੇ ਪੈਟਰੋਲ ਦੀ ਕੀਮਤ 14.91 ਰੁਪਏ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ 18.44 ਰੁਪਏ ਪ੍ਰਤੀ ਲੀਟਰ ਵਧਾਉਣ ਦਾ ਐਲਾਨ ਕੀਤਾ ਹੈ।
ਪਾਕਿਸਤਾਨ ਸਰਕਾਰ ਦੇ ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਦੇ ਫੈਸਲੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਗਈਆਂ ਹਨ। ਇਸ ਵਾਧੇ ਤੋਂ ਬਾਅਦ ਪਾਕਿਸਤਾਨ ‘ਚ ਪੈਟਰੋਲ ਦੀ ਕੀਮਤ 305.36 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 311.84 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ।