ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਏ MP ਬ੍ਰੈਡ ਬੈਟਿਨ

ਆਸਟ੍ਰੇਲੀਆ ਦੇ ਵਿਕਟੋਰੀਆ ਤੋਂ ਸੰਸਦ ਮੈਂਬਰ ਬ੍ਰੈਡ ਬੈਟਿਨ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਅੰਮ੍ਰਿਤਸਰ ਆਉਂਦਿਆਂ ਹੀ ਉਹ ਸਭ ਤੋਂ ਪਹਿਲਾਂ ਹਰਿਮੰਦਰ ਸਾਹਿਬ ਮੱਥਾ ਟੇਕਣ ਗਏ। ਕੁਝ ਆਸਟ੍ਰੇਲੀਅਨ ਅਧਿਕਾਰੀਆਂ ਨਾਲ ਪਹੁੰਚੇ ਐਮਪੀ ਬਰੈਡ ਨੇ ਪੰਜਾਬੀਆਂ ਦੇ ਸਨਮਾਨ ਵਿੱਚ ਕੁਝ ਅਜਿਹੀਆਂ ਗੱਲਾਂ ਕਹੀਆਂ, ਜਿਨ੍ਹਾਂ ਨੂੰ ਸੁਣ ਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਨਾਲ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਗੱਲ ਵੀ ਕਹੀ।

ਪੰਜਾਬੀਆਂ ਦੇ ਸਨਮਾਨ ਵਿੱਚ ਬੋਲਦਿਆਂ ਐਮਪੀ ਬਰੈਡ ਨੇ ਕਿਹਾ ਕਿ ਆਸਟ੍ਰੇਲੀਆ ਵਿਚ ਜਦੋਂ ਵੀ ਕੋਈ ਕੁਦਰਤੀ ਆਫ਼ਤ ਜਾਂ ਕੋਈ ਮੁਸ਼ਕਿਲ ਆਈ ਹੈ ਤਾਂ ਸਿੱਖ ਭਾਈਚਾਰਾ ਮਦਦ ਲਈ ਹਮੇਸ਼ਾ ਸਭ ਤੋਂ ਅੱਗੇ ਰਿਹਾ ਹੈ। ਆਸਟ੍ਰੇਲੀਆ ਵਿਚ ਪੰਜਾਬੀਆਂ ਨੇ ਆਪਣੀ ਵੱਖਰੀ ਪਛਾਣ ਬਣਾਈ ਹੈ।

ਐਮਪੀ ਬਰੈਡ ਨੇ ਕਿਹਾ ਕਿ ਭਾਰਤ ਅਤੇ ਆਸਟਰੇਲੀਆ ਦੇ ਸਬੰਧ ਬਿਹਤਰ ਹੋ ਰਹੇ ਹਨ। ਸਿੱਖਿਆ ਤੋਂ ਇਲਾਵਾ, ਆਸਟ੍ਰੇਲੀਆ ਉਦਯੋਗ, ਭੋਜਨ ਅਤੇ ਖੇਤੀਬਾੜੀ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ। ਇਸ ਦੇ ਨਾਲ ਹੀ ਬਰੈਡ ਪੰਜਾਬ ਦੀ ਪ੍ਰਾਹੁਣਚਾਰੀ ਦਾ ਵੀ ਕਾਇਲ ਸੀ।