ਕੈਨੇਡਾ ਜਾਂਚ ਏਜੰਸੀਆਂ ਨੇ ਮੰਨਿਆ, ਭਾਰਤੀ ਡਿਪਲੋਮੈਟ ਦਾ ਹਰਦੀਪ ਨਿੱਝਰ ਕਤਲ ਮਾਮਲੇ ‘ਚ ਕੋਈ ਦਖ਼ਲ ਨਹੀਂ

ਕੈਨੇਡੀਅਨ ਜਾਂਚ ਏਜੰਸੀਆਂ ਨੇ ਕੈਨੇਡਾ ਵਿਚ ਗਰਮਖਿਆਲੀ ਹਰਦੀਪ ਨਿੱਝਰ ਦੇ ਕਤਲ ਵਿਚ ਭਾਰਤੀ ਹਾਈ ਕਮਿਸ਼ਨ ਜਾਂ ਡਿਪਲੋਮੈਟ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਤੋਂ ਇਨਕਾਰ ਕੀਤਾ ਹੈ। ਜਾਂਚ ਏਜੰਸੀਆਂ ਨੂੰ ਅਜਿਹਾ ਕੋਈ ਸਬੂਤ ਨਹੀਂ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਆਪਸੀ ਦੁਸ਼ਮਣੀ ਦਾ ਮਾਮਲਾ ਹੈ। ਦੂਜੇ ਪਾਸੇ ਜਿਸ ਤਰ੍ਹਾਂ ਅੱਤਵਾਦੀਆਂ ਨੇ ਕੈਨੇਡਾ ‘ਚ ਭਾਰਤੀ ਡਿਪਲੋਮੈਟ ਨੂੰ ਧਮਕੀ ਦਿੱਤੀ ਹੈ, ਉਸ ਤੋਂ ਬਾਅਦ ਉਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਮਾਮਲੇ ‘ਚ ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਵੀ ਕੈਨੇਡਾ ‘ਚ ਡਿਪਲੋਮੈਟ ਦੀ ਸੁਰੱਖਿਆ ‘ਤੇ ਤਸੱਲੀ ਪ੍ਰਗਟਾਈ ਹੈ।