ਮਾਨਟੇਕਾ ਵਿਚ ਤੇਜ਼ ਰਫ਼ਤਾਰ ਨਾਲ ਟਰੱਕ ਚਲਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਕਰਨ ਸਿੰਘ ਨੇ ਖੜ੍ਹੀਆਂ ਗੱਡੀਆਂ ਵਿਚ ਟਰੱਕ ਮਾਰਿਆ ਜਿਸ ਵਿਚ 1 ਵਿਅਕਤੀ ਦੀ ਮੌਤ ਹੋ ਗਈ ਤੇ 2 ਜ਼ਖ਼ਮੀ ਹੋ ਗਏ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਰੈੱਡ ਲਾਈਟ ਸੀ ਜਦੋਂ ਗੱਡੀਆਂ ਖੜ੍ਹੀਆ ਸਨ ਤੇ ਪਿੱਛੋਂ ਕਰਨ ਸਿੰਘ ਨੇ ਲਿਆ ਕੇ ਟਰੱਕ ਗੱਡੀਆਂ ਵਿਚ ਮਾਰਿਆ। ਪਾਰਕਰ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ 28 ਸਾਲਾ ਕਰਨ ਸਿੰਘ ਮਾਨਟੇਕਾ ਦਾ ਰਹਿਣ ਵਾਲਾ ਹੈ ਅਤੇ ਉਸ ਭਿਆਨਕ ਹਾਦਸੇ ਤੋਂ ਬਾਅਦ, ਸਿੰਘ ਘਟਨਾ ਸਥਾਨ ਤੋਂ ਫਰਾਰ ਹੋ ਗਿਆ ਸੀ ਪਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।