ਕਰੀਬ ਇਕ ਹਫ਼ਤਾ ਪਹਿਲਾਂ ਕੈਨੇਡਾ ਪਹੁੰਚੇ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਜਲੰਧਰ ਦੇ ਪਿੰਡ ਨੌਲੀ ਵਿਚ ਸੋਗ ਦੀ ਲਹਿਰ ਦੌੜ ਗਈ।ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਨੌਜਵਾਨ ਗਗਨਦੀਪ ਸਿੰਘ ਉਰਫ ਗੱਗੂ ਚੰਗੇ ਭਵਿੱਖ ਲਈ 6 ਸਤੰਬਰ ਨੂੰ ਕੈਨੇਡਾ ਪਹੁੰਚਿਆ ਸੀ ਪਰ 10 ਸਤੰਬਰ ਨੂੰ ਅਚਾਨਕ ਉਸ ਦੀ ਮੌਤ ਹੋ ਗਈ। ਉਸ ਨੇ ਉਂਟਾਰੀਉ ਵਿਚ ਆਖਰੀ ਸਾਹ ਲਏ।ਗਗਨਦੀਪ ਸਿੰਘ ਵਿਆਹਿਆ ਹੋਇਆ ਸੀ। ਪ੍ਰਵਾਰ ਮੈਂਬਰਾਂ ਨੇ ਦਸਿਆ ਕਿ ਘਰ ਦੇ ਹਾਲਾਤ ਸੁਧਾਰਨ ਲਈ ਉਹ ਵਿਦੇਸ਼ ਗਿਆ ਸੀ। ਮ੍ਰਿਤਕ ਦੀ ਦੇਹ ਵਾਪਸ ਲਿਆਉਣ ਲਈ ਪ੍ਰਵਰ ਵਲੋਂ ਸਰਕਾਰ ਨੂੰ ਗੁਹਾਰ ਲਗਾਈ ਗਈ ਹੈ। ਇਸ ਦੇ ਲਈ ਸੋਸ਼ਲ ਮੀਡੀਆ ’ਤੇ ਫੰਡ ਇਕੱਠਾ ਕਰਨ ਦੀ ਮੁਹਿੰਮ ਵੀ ਚਲਾਈ ਗਈ ਹੈ।