ਭਾਰਤੀ ਵਿਦੇਸ਼ ਸੇਵਾ ਦੇ ਸੀਨੀਅਰ ਅਧਿਕਾਰੀ ਗੋਪਾਲ ਬਾਗਲੇ ਨੂੰ ਆਸਟ੍ਰੇਲੀਆ ਵਿਚ ਭਾਰਤ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲਾ ਮੁਤਾਬਕ, 1992 ਬੈਚ ਦੇ ਭਾਰਤੀ ਵਿਦੇਸ਼ ਸੇਵਾ ਅਧਿਕਾਰੀ ਬਾਗਲੇ ਇਸ ਸਮੇਂ ਸ਼੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਹਨ।
ਸ਼੍ਰੀਲੰਕਾ ਵਿਚ ਭਾਰਤ ਦੇ ਮੌਜੂਦਾ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੂੰ ਆਸਟ੍ਰੇਲੀਆ ਵਿਚ ਭਾਰਤ ਦਾ ਅਗਲਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਬਾਗਲੇ ਆਸਟ੍ਰੇਲੀਆ ਵਿਚ ਮਨਪ੍ਰੀਤ ਵੋਹਰਾ ਦੀ ਥਾਂ ਲੈਣਗੇ। ਬਾਗਲੇ ਜਲਦੀ ਹੀ ਅਹੁਦਾ ਸੰਭਾਲ ਸਕਦੇ ਹਨ। ਬਾਗਲੇ ਨੇ ਵਿਦੇਸ਼ ਮੰਤਰਾਲਾ ਵਿੱਚ ਕਈ ਅਹੁਦਿਆਂ ‘ਤੇ ਕੰਮ ਕੀਤਾ ਹੈ, ਜਿਸ ਵਿੱਚ ਮੰਤਰਾਲਾ ਦੇ ਅਧਿਕਾਰਤ ਬੁਲਾਰੇ ਦੇ ਇਲਾਵਾ ਸੰਯੁਕਤ ਸਕੱਤਰ (ਪਾਕਿਸਤਾਨ, ਅਫਗਾਨਿਸਤਾਨ, ਈਰਾਨ) ਅਤੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਸੰਯੁਕਤ ਸਕੱਤਰ ਦੀਆਂ ਜ਼ਿੰਮੇਵਾਰੀਆਂ ਵੀ ਸ਼ਾਮਲ ਹਨ। ਬਾਗਲੇ ਨੇ ਮਈ 2020 ਵਿੱਚ ਕੋਲੰਬੋ ਵਿੱਚ ਜ਼ਿੰਮੇਵਾਰੀ ਸੰਭਾਲੀ ਸੀ।