ਇੰਗਲੈਂਡ ‘ਚ ਭਾਰਤੀ ਅੰਬੈਸੀ ‘ਤੇ ਕੀਤੇ ਹਮਲੇ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰੀ ਜਾਂਚ ਏਜੰਸੀ NIA ਇਸ ਮਾਮਲੇ ਦੀ ਪੜਤਾਲ ਕਰ ਰਹੀ ਸੀ ਜਿਸ ਦੇ ਹੱਥ ਵੱਡੇ ਤੱਥ ਲੱਗੇ ਹਨ। NIA ਇੰਗਲੈਂਡ ਵਿੱਚ ਭਾਰਤੀ ਅੰਬੈਸੀ ‘ਤੇ ਹਮਲਾ ਕਰਨ ਵਾਲੇ ਖਾਲਿਸਤਾਨੀਆਂ ਦੀ ਪਛਾਣ ਕਰ ਲਈ ਹੈ। ਕੇਂਦਰੀ ਜਾਂਚ ਏਜੰਸੀ ਜਾਂਚ ਏਜੰਸੀ ਦੀ ਇਸ ਲਿਸਟ ਵਿੱਚ 19 ਖਾਲਿਸਤਾਨੀਆਂ ਦਾ ਨਾਮ ਹੈ। ਦੂਜੇ ਪਾਸੇ ਅਮਰੀਕਾ ਦੇ ਸੈਨ ਫਰਾਂਸਿਸਕੋ ‘ਚ ਭਾਰਤੀ ਅੰਬੈਸੀ ‘ਤੇ ਕੀਤੇ ਗਏ ਹਮਲੇ ‘ਚ ਵੀ NIA ਨੇ 4 ਖਾਲਿਸਤਾਨੀ ਹਮਲਾਵਰਾਂ ਦੀ ਪਛਾਣ ਕੀਤੀ ਹੈ।
19 ਮਾਰਚ ਨੂੰ ਲੰਡਨ ਵਿੱਚ ਭਾਰਤੀ ਦੂਤਾਵਾਸ ਸਾਹਮਣੇ ਖਾਲਿਸਤਾਨੀ ਪ੍ਰਦਰਸ਼ਨ ਕਰ ਰਹੇ ਸਨ। ਜਿਸ ਦੌਰਾਨ ਇੱਥੇ ਭਾਰਤੀ ਦੂਤਾਵਾਸ ‘ਤੇ 45 ਖਾਲਿਸਤਾਨੀਆਂ ਨੇ ਹਮਲਾ ਕਰ ਦਿੱਤਾ ਸੀ। ਇੰਗਲੈਂਡ ‘ਚ ਭਾਰਤੀ ਹਾਈ ਕਮਿਸ਼ਨ ‘ਚ ਹਿੰਸਕ ਪ੍ਰਦਰਸ਼ਨ ਅਤੇ ਤੋੜਫੋੜ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਜਿਸ ਦੀ ਜਾਂਚ ਵੀ ਐਨ.ਆਈ.ਏ. ਕਰ ਰਹੀ ਹੈ।