ਰਾਸ਼ਟਰਪਤੀ ਜੋਅ ਬਾਇਡਨ ਦਾ ਮੁੰਡਾ ਹਥਿਆਰ ਮਾਮਲੇ ‘ਚ ਦੋਸ਼ੀ ਕਰਾਰ, ਹੋ ਸਕਦੀ ਹੈ 10 ਸਾਲ ਦੀ ਸਜ਼ਾ

ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਬੇਟੇ ਹੰਟਰ ਬਾਇਡਨ (Hunter Biden) ਨੂੰ ਗੰਨ ਡੀਲਰ ਨੂੰ ਧੋਖਾ ਦੇ ਕੇ ਬੰਦੂਕ ਵੇਚਣ ਲਈ ਮਜ਼ਬੂਰ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਹੈ। ਇਸ ਮਾਮਲੇ ‘ਚ ਹੰਟਰ ਬਾਇਡਨ ਖਿਲਾਫ ਲੰਬੇ ਸਮੇਂ ਤੋਂ ਜਾਂਚ ਚੱਲ ਰਹੀ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਖਿਲਾਫ ਅਮਰੀਕੀ ਸੰਸਦ ਦੇ ਚੇਅਰਮੈਨ ਕੇਵਿਨ ਮੈਕਕਾਰਥੀ ਨੇ ਮਹਾਦੋਸ਼ ਦੀ ਜਾਂਚ ਦਾ ਐਲਾਨ ਕੀਤਾ ਸੀ। ਹਾਲਾਂਕਿ ਬੇਟੇ ਹੰਟਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।

ਸਮਾਚਾਰ ਏਜੰਸੀ ਦੇ ਅਨੁਸਾਰ ਡੇਲਾਵੇਅਰ ਵਿਚ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਕਿਸੇ ਰਾਸ਼ਟਰਪਤੀ ਦੇ ਪੁੱਤਰ ਦੇ ਖਿਲਾਫ ਤੈਅ ਕੀਤਾ ਗਿਆ ਇਹ ਪਹਿਲਾ ਦੋਸ਼ ਹੈ।