ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਦੀ ਮੌਤ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦਰਅਸਲ ਚੰਗੇ ਭਵਿੱਖ ਲਈ ਕੈਨੇਡਾ ਗਏ ਇਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸ਼ਨਦੀਪ ਸਿੰਘ ਵਜੋਂ 25 ਸਾਲ ਵਜੋਂ ਹੋਈ ਸੀ। ਮ੍ਰਿਤਕ ਨੌਜਵਾਨ ਪਟਿਆਲਾ ਦੇ ਖਾਲਸਾ ਮੁਹੱਲੇ ਦਾ ਰਹਿਣ ਵਾਲਾ ਸੀ।