ਨਿਊਜ਼ੀਲੈਂਡ ਪੁਲਿਸ ਵਿਚ ਭਰਤੀ ਹੋਇਆ ਪੰਜਾਬੀ ਨੌਜਵਾਨ

ਜ਼ਿਲ੍ਹਾ ਅੰਮ੍ਰਿਤਸਰ ਦੇ ਸ਼ਹਿਰ ਰਈਆ ਦੇ ਨੇੜਲੇ ਪਿੰਡ ਕਲੇਰ ਘੁੰਮਾਣ ਦੇ ਇਕ ਨੌਜਵਾਨ ਨੇ ਨਿਊਜ਼ੀਲੈਂਡ ਪੁਲਿਸ ਵਿਚ ਸ਼ਾਮਲ ਹੋ ਕੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਵਿਕਰਮਜੀਤ ਸਿੰਘ 2017 ਵਿਚ ਪੜ੍ਹਾਈ ਕਰਨ ਲਈ ਨਿਊਜ਼ੀਲੈਂਡ ਗਿਆ ਸੀ।ਵਿਕਰਮਜੀਤ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦਸਿਆ ਕਿ ਵਿਕਰਮਜੀਤ ਸਿੰਘ ਨੇ ਸਖ਼ਤ ਮਿਹਨਤ ਕਰ ਕੇ ਨਿਊਜ਼ੀਲੈਂਡ ਦੀ ਪੀ.ਆਰ. ਪ੍ਰਾਪਤ ਕੀਤੀ ਅਤੇ ਹੁਣ ਉਥੇ ਦੀ ਪੁਲਿਸ ਵਿਚ ਭਰਤੀ ਹੋਇਆ ਹੈ। ਵਿਕਰਮਜੀਤ ਸਿੰਘ ਦੀ ਇਸ ਪ੍ਰਾਪਤੀ ਮਗਰੋਂ ਪ੍ਰਵਾਰ ਵਿਚ ਖੁਸ਼ੀ ਦਾ ਮਾਹੌਲ ਹੈ।