ਚੰਗੇ ਭਵਿੱਖ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਰੋਜ਼ੀ ਰੋਟੀ ਲਈ ਪੁਰਤਗਾਲ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ (27) ਪੁੱਤਰ ਪਰਮਜੀਤ ਸਿੰਘ ਵਜੋਂ ਹੋਈ। ਮ੍ਰਿਤਕ ਨੌਜਵਾਨ ਅੰਮ੍ਰਿਤਸਰ ਦੇ ਪੱਲ੍ਹਾ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕੁਲਦੀਪ ਨਵੰਬਰ 2022 ਵਿਚ ਪੁਰਤਗਾਲ ਵਿਖੇ ਚੰਗੇ ਭਵਿੱਖ ਲਈ ਗਿਆ ਸੀ। ਕੁਲਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਅਤੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਕੁਲਦੀਪ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਏਅਰਪੋਰਟ ਤੱਕ ਪੁੱਜਣ ਉਪਰੰਤ ਦੇਰ ਰਾਤ ਤੱਕ ਪਿੰਡ ਪੁੱਜਣ ’ਤੇ ਉਸ ਦਾ ਸਸਕਾਰ ਪਿੰਡ ਪੱਲ੍ਹਾ ਵਿਖੇ ਕੀਤਾ ਜਾਵੇਗਾ।