10 ਅਕਤੂਬਰ ਤਕ ਦੀ ਸਮਾਂ ਸੀਮਾ ਦਿਤੀ ਗਈ
ਹਰਦੀਪ ਸਿੰਘ ਨਿੱਜਰ ਦੀ ਹਤਿਆ ਦੇ ਮਾਮਲੇ ਨੂੰ ਲੈ ਕੇ ਭਾਰਤ ਸਰਕਾਰ ਹੋਰ ਸਖ਼ਤ ਹੋ ਗਈ ਹੈ। ਭਾਰਤ-ਕੈਨੇਡਾ ਵਿਵਾਦ ਦਰਮਿਆਨ ਭਾਰਤ ਸਰਕਾਰ ਨੇ ਕੈਨੇਡੀਅਨ ਪੀਐਮ ਜਸਟਿਨ ਟਰੂਡੋ ਨੂੰ ਸਖ਼ਤ ਚੇਤਾਵਨੀ ਦਿਤੀ ਹੈ। ਭਾਰਤ ਸਰਕਾਰ ਨੇ ਕੈਨੇਡਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਕੈਨੇਡਾ ਨੂੰ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾ ਲੈਣਾ ਚਾਹੀਦਾ ਹੈ।
ਦੱਸ ਦਈਏ ਕਿ ਭਾਰਤ ਸਰਕਾਰ ਨੇ ਕੈਨੇਡੀਅਨ ਸਰਕਾਰ ਨੂੰ ਆਪਣੇ 10 ਅਕਤੂਬਰ ਤਕ 40 ਤੋਂ ਵੱਧ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ।ਮੀਡੀਆ ਰੀਪੋਰਟਾਂ ਅਨੁਸਾਰ ਕੈਨੇਡਾ ਦੇ ਇਸ ਸਮੇਂ ਭਾਰਤ ਵਿਚ 62 ਡਿਪਲੋਮੈਟ ਕੰਮ ਕਰ ਰਹੇ ਹਨ। ਭਾਰਤ ਨੇ ਹੁਣ ਕੈਨੇਡਾ ਨੂੰ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਲਈ ਕਿਹਾ ਹੈ। ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਇਨ੍ਹੀਂ ਦਿਨੀਂ ਸੱਭ ਤੋਂ ਖ਼ਰਾਬ ਦੌਰ ‘ਚੋਂ ਲੰਘ ਰਹੇ ਹਨ।
ਦਰਅਸਲ, ਪਿਛਲੇ ਸਾਲ ਜੂਨ ਵਿਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਸਰੀ ਸ਼ਹਿਰ ਦੇ ਇੱਕ ਗੁਰਦੁਆਰੇ ਦੇ ਬਾਹਰ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਦਾ ਭਾਰਤੀ ਏਜੰਟਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ ਅਤੇ ਕੈਨੇਡਾ ਦੀ ਸੰਸਦ ਵਿਚ ਕਿਹਾ