ਸਕਾਟਲੈਂਡ ਯਾਰਡ ਨੇ ਇਸ ਸਾਲ ਮਾਰਚ ਵਿੱਚ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ’ਤੇ ਹੋਏ ਹਮਲੇ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ ਵਿਅਕਤੀ, ਜਿਸ ਨੂੰ ਸੋਮਵਾਰ ਨੂੰ ਇੰਡੀਆ ਹਾਊਸ ਦੇ ਬਾਹਰ ਪ੍ਰਦਰਸ਼ਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ, ਨੂੰ 19 ਮਾਰਚ ਨੂੰ ਪ੍ਰਦਰਸ਼ਨ ਦੇ ਸਿਲਸਿਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਗਲੀ ਪੁੱਛ ਪੜਤਾਲ ਲਈ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ।