ਪਾਕਿਸਤਾਨ ‘ਚ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਲਾਹੌਰ: ਗੁਰਦੁਆਰਾ ਜਨਮ ਅਸਥਾਨ ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਵਿਖੇ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਗੁਰਦੁਆਰਾ ਸਾਹਿਬ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਸਜਾਇਆ ਗਿਆ ਸੀ। ਇਸ ਮੌਕੇ ਸ਼ਰਧਾਲੂਆਂ ਨੇ ਮਨ ਦੀ ਸ਼ਾਂਤੀ ਲਈ ਗੁਰੂ ਘਰ ‘ਚ ਅਰਦਾਸ ਕੀਤੀ ਅਤੇ ਸੰਗਤਾਂ ਦਰਸ਼ਨ ਕਰਕੇ ਆਪਣੇ ਆਪ ਨੂੰ ਵਡਭਾਗਾ ਦੱਸ ਰਹੀਆਂ ਸਨ।