ਆਸਟ੍ਰੇਲੀਆ ਦੇ ਸਿਡਨੀ ਵਿਚ ਸ਼ਨੀਵਾਰ ਨੂੰ ਇਕ ਪਿਕਅੱਪ ਟਰੱਕ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਇਕ ਮੁੰਡੇ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖ਼ਮੀ ਹੋ ਗਈ। ਨਿਊ ਸਾਊਥ ਵੇਲਜ਼ ਪੁਲਸ ਫੋਰਸ ਨੇ ਇਕ ਬਿਆਨ ਵਿਚ ਦੱਸਿਆ ਕਿ ਵਾਹਨ ਵਿਚ 6 ਮੁੰਡੇ ਸਵਾਰ ਸਨ। ਟਰੱਕ ਸਥਾਨਕ ਸਮੇਂ ਮੁਤਾਬਕ ਦੁਪਹਿਰ 12:20 ਵਜੇ ਸਿਡਨੀ ਦੇ ਉੱਤਰ ਵਿਚ ਇਕ ਉਪਨਗਰ ਬੇਵਿਊ ਵਿਚ ਕੈਬੇਜ ਟ੍ਰੀ ਰੋਡ ਤੋਂ ਨਿਕਲਿਆ ਅਤੇ ਇਕ ਦਰੱਖਤ ਨਾਲ ਟਕਰਾ ਗਿਆ।
ਮੌਕੇ ‘ਤੇ ਪੁੱਜੀ ਪੁਲਸ ਨੂੰ ਸਾਰੇ ਮੁੰਡੇ ਜ਼ਖ਼ਮੀ ਹਾਲਤ ਵਿਚ ਮਿਲੇ। ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ। ਪੁਲਸ ਨੂੰ ਥੋੜ੍ਹੀ ਦੇਰ ਪਹਿਲਾਂ ਦੱਸਿਆ ਗਿਆ ਕਿ ਜ਼ਖ਼ਮੀਆਂ ਵਿਚੋਂ ਇਕ 16 ਸਾਲਾ ਮੁੰਡੇ ਦੀ ਮੌਤ ਹੋ ਗਈ ਹੈ। ਵਾਹਨ ਦੇ 17 ਸਾਲਾ ਡਰਾਈਵਰ ਨੂੰ ਹਵਾਈ ਜਹਾਜ਼ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਹੁਣ ਉਸ ਦੀ ਹਾਲਤ ਗੰਭੀਰ ਪਰ ਸਥਿਰ ਹੈ।