ਅਮਰੀਕਾ ਦੇ ਨਿਊਜਰਸੀ ਸੂਬੇ ਦੇ ਸ਼ਹਿਰ ਦੇ ਸਿੱਖ ਮੇਅਰ ਰਵੀ ਭੱਲਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਰਵੀ ਭੱਲਾ ਨੇ ਇਕ ਇੰਟਰਵਿਊ ਦੌਰਾਨ ਇਸ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਈਮੇਲ ਰਾਹੀਂ ਨਫ਼ਰਤ ਭਰੇ ਸੰਦੇਸ਼ ਮਿਲੇ ਹਨ, ਜਿਸ ਵਿਚ ਧਮਕੀ ਦਿਤੀ ਗਈ ਹੈ ਕਿ ਜੇ ਉਹ ਅਸਤੀਫ਼ਾ ਨਹੀਂ ਦਿੰਦੇ ਤਾਂ ਉਨ੍ਹਾਂ ਨੂੰ ਪਰਿਵਾਰ ਸਣੇ ਮਾਰ ਦਿਤਾ ਜਾਵੇਗਾ।
ਦੱਸ ਦੇਈਏ ਕਿ ਰਵੀ ਭੱਲਾ, ਨਵੰਬਰ 2017 ਵਿੱਚ ਹੋਬੋਕੇਨ ਸਿਟੀ ਦੇ ਮੇਅਰ ਚੁਣੇ ਜਾਣ ਵਾਲੇ ਪਹਿਲੇ ਸਿੱਖ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਭੱਲਾ ਦੇ ਦੋ ਬੱਚਿਆਂ, ਜਿਨ੍ਹਾਂ ਦੀ ਉਮਰ 15 ਅਤੇ 11 ਸਾਲ ਹੈ, ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਹੈ।