ਸੋਸ਼ਲ ਮੀਡਿਆ ‘ਤੇ ਜਿੱਥੇ ਬੀਤੇ ਕੁਝ ਦਿਨ ਪਹਿਲਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਦਿਲ ਦਾ ਦੌਰਾ ਪੈਣ ਦੀ ਖ਼ਬਰ ਸਾਹਮਣੇ ਆਈ ਸੀ, ਉੱਥੇ ਸੋਸ਼ਲ ਮੀਡਿਆ ‘ਤੇ ਹੁਣ ਉਨ੍ਹਾਂ ਦੀ ਮੌਤ ਦੀ ਖ਼ਬਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡਿਆ ‘ਤੇ ਅਕਸਰ ਕਈ ਤਰ੍ਹਾਂ ਦੀਆਂ ਖ਼ਬਰਾਂ ਵਾਇਰਲ ਹੁੰਦੀਆਂ ਹਨ ਅਤੇ ਇਸ ਕਰਕੇ ਅਜਿਹੇ ‘ਚ ਇਹ ਦੇਖਣਾ ਜਰੂਰੀ ਹੋ ਜਾਂਦਾ ਹੈ ਕਿ ਕੀ ਅਜਿਹੀ ਖ਼ਬਰ ਸਹੀ ਹੈ ਜਾਂ ਨਹੀਂ।
ਦੱਸ ਦਈਏ ਕਿ ਰੂਸ ਵੱਲੋਂ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੌਤ ਦੀਆਂ ਰਿਪੋਰਟਾਂ ਦਾ ਸਖ਼ਤੀ ਨਾਲ ਖੰਡਨ ਕੀਤਾ ਗਿਆ। (Vladimir Putin is not dead) ਜ਼ਿਕਰਯੋਗ ਹੈ ਕਿ ਇਨ੍ਹਾਂ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੌਤ ਹੋ ਗਈ ਹੈ। ਇਹ ਖ਼ਬਰ ਉਸੇ ਟੈਲੀਗ੍ਰਾਮ ਚੈਨਲ ਤੋਂ ਰਿਪੋਰਟ ਕੀਤੀ ਗਈ ਸੀ ਜਿਸ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਪੁਤਿਨ ਨੂੰ ਇਸ ਹਫਤੇ ਦੇ ਸ਼ੁਰੂ ਵਿੱਚ ਦਿਲ ਦਾ ਦੌਰਾ ਪਿਆ ਸੀ।