ਸਖਤੀ ਤੋਂ ਵੀ ਨਹੀਂ ਡਰ ਰਹੇ ਭਾਰਤੀ, ਅਮਰੀਕਾ ‘ਚ ਗੈਰਕਾਨੂੰਨੀ ਦਾਖਲ ਹੁੰਦੇ 97,000 ਲੋਕ ਗ੍ਰਿਫਤਾਰ

ਅਮਰੀਕਾ ਵਿੱਚ ਪਰਵਾਸੀਆਂ ਦਾ ਗੈਰਕਾਨੂੰਨੀ ਦਾਖਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਗੈਰਕਾਨੂੰਨੀ ਦਾਖਲੇ ਦੇ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ। ਅਮਰੀਕੀ ਏਜੰਸੀਆਂ ਨੇ 96,917 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਜੋ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੋ ਰਹੇ ਸੀ। ਇਹ ਅੰਕੜਾ ਸਿਰਫ ਇੱਕ ਸਾਲ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਮਰੀਕਾ ਵਿੱਚ ਗੈਰਕਾਨੂੰਨੀ ਦਾਖਲ ਹੋਣ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ ਪੰਜ ਗੁਣਾ ਵਾਧਾ ਹੋਇਆ ਹੈ।

ਦਰਅਸਲ ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (ਯੂਸੀਬੀਪੀ) ਦੇ ਤਾਜ਼ਾ ਅੰਕੜਿਆਂ ਅਨੁਸਾਰ ਅਕਤੂਬਰ 2022 ਤੋਂ ਸਤੰਬਰ 2023 ਦਰਮਿਆਨ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੁੰਦੇ ਹੋਏ ਰਿਕਾਰਡ 96,917 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਗੈਰ-ਕਾਨੂੰਨੀ ਢੰਗ ਨਾਲ ਅਮਰੀਕੀ ਸਰਹੱਦ ਪਾਰ ਕਰਦੇ ਫੜੇ ਭਾਰਤੀਆਂ ਦੀ ਗਿਣਤੀ ਪਿਛਲੇ ਸਾਲਾਂ ਵਿੱਚ ਕਥਿਤ ਤੌਰ ‘ਤੇ ਪੰਜ ਗੁਣਾ ਵੱਧ ਗਈ ਹੈ।