ਭਾਰਤ ਅਤੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਹੁਣ ਦੁਨੀਆਂ ਦੀ ਅਮੀਰਾਂ ਦੀ ਸੂਚੀ ਵਿਚ 2 ਸਥਾਨ ਹੇਠਾਂ ਆ ਗਏ ਹਨ। ਇਸ ਲਿਸਟ ਵਿਚ ਮੈਕਸੀਕੋ ਦੇ ਕਾਰਲੋਸ ਸਲਿਮ ਅਤੇ ਦੁਨੀਆ ਦੀ ਸਭ ਤੋਂ ਅਮੀਰ ਔਰਤ ਫਰਾਂਸ ਦੀ ਫਰਾਂਸੁਆ ਬੇਟਨਕਾਟ ਮਾਇਰਸ ਅੱਗੇ ਨਿਕਲ ਗਈ ਹੈ। ਰਿਲਾਇੰਸ ਇੰਡਸਟ੍ਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੁਨੀਆ ਦੇ ਅਮੀਰਾਂ ਦੀ ਸੂਚੀ ਵਿਚ 11ਵੇਂ ਤੋਂ 13ਵੇਂ ਨੰਬਰ ’ਤੇ ਆ ਗਏ ਹਨ।
ਹੁਣ ਮੈਕਸੀਕੋ ਦੇ ਕਾਰਲੋਸ ਸਲਿਮ ਅਤੇ ਫਰਾਂਸ ਦੀ ਫਰਾਂਸੁਆ ਬੇਟਨਕਾਟ ਮਾਇਰਸ ਉਨ੍ਹਾਂ ਤੋਂ ਅੱਗੇ ਪਹੁੰਚ ਗਈ ਹੈ। ਮਾਇਰਸ ਦੁਨੀਆ ਦੀ ਸਭ ਤੋਂ ਅਮੀਰ ਔਰਤ ਬਣ ਗਈ ਹੈ। ਉਹ 2021 ਵਿਚ ਦੁਨੀਆ ਦੇ ਅਮੀਰਾਂ ਦੀ ਲਿਸਟ ਵਿਚ ਟੌਪ-10 ’ਚ ਵੀ ਰਹਿ ਚੁੱਕੀ ਹੈ। ਬਲੂਮਬਰਗ ਬਿਲੇਨੀਅਰ ਇੰਡੈਕਸ ਮੁਤਾਬਕ ਅੰਬਾਨੀ ਦੀ ਨੈੱਟਵਰਥ 86.5 ਅਰਬ ਡਾਲਰ ਪੁੱਜ ਗਈ ਹੈ। ਇਸ ਸਾਲ ਉਨ੍ਹਾਂ ਦੀ ਨੈੱਟਵਰਥ ਵਿਚ 59.3 ਕਰੋੜ ਡਾਲਰ ਦੀ ਗਿਰਾਵਟ ਆਈ ਹੈ ਅਤੇ ਉਹ ਟੌਪ-15 ’ਚ ਨੈੱਟਵਰਥ ਗੁਆਉਣ ਵਾਲੇ ਇਕੱਲੇ ਅਰਬਪਤੀ ਹਨ।