ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਦੀ ਸਰਕਾਰ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਨੌਜਵਾਨ ਵਰਗ ਦੇ ਅਪਰਾਧਾਂ ਨਾਲ ਨਜਿੱਠਣ ਲਈ ਨਵਾਂ ਕਾਨੂੰਨ ਬਣਾਉਣ ‘ਤੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਨਾਬਾਲਗਾਂ ਨੂੰ ਚਾਕੂਆਂ ਅਤੇ ਹਥਿਆਰਾਂ ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਲਈ ਸੰਸਦ ਵਿੱਚ ਨਵੇਂ ਕਾਨੂੰਨ ਪੇਸ਼ ਕੀਤੇ ਜਾਣਗੇ।
ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਪ੍ਰਸਤਾਵਿਤ ਕਾਨੂੰਨਾਂ ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਚਾਕੂ ਅਤੇ ਕੁਝ ਹੋਰ ਬਲੇਡ ਵਾਲੀਆਂ ਚੀਜ਼ਾਂ ਜਿਵੇਂ ਕਿ ਚਾਕੂ, ਕੁਹਾੜੀ, ਤਲਵਾਰਾਂ ਅਤੇ ਜੈੱਲ ਬਲਾਸਟਰ ਸਮੇਤ ਹਥਿਆਰਾਂ ਦੀ ਵਿਕਰੀ ਕਰਨਾ ਅਪਰਾਧ ਹੋਵੇਗਾ। ਕੁਈਨਜ਼ਲੈਂਡ ਦੇ ਪ੍ਰੀਮੀਅਰ ਅਨਾਸਤਾਸੀਆ ਪਲਾਸਜ਼ੁਕ ਨੇ ਕਿਹਾ, “ਨੌਜਵਾਨਾਂ ਤੱਕ ਇਹਨਾਂ ਵਸਤੂਆਂ ਦੀ ਪਹੁੰਚ ਨੂੰ ਘਟਾਉਣ ਨਾਲ ਕਮਿਊਨਿਟੀ ਸੁਰੱਖਿਆ ਵਿਚ ਵਾਧੇ ਦੇ ਨਾਲ-ਨਾਲ ਹਿੰਸਕ ਅਪਰਾਧਾਂ ਨੂੰ ਰੋਕਿਆ ਜਾ ਸਕੇਗਾ। ਪ੍ਰਸਤਾਵਿਤ ਕਾਨੂੰਨ ਦੇ ਤਹਿਤ ਇਹਨਾਂ ਚੀਜ਼ਾਂ ਵਿੱਚੋਂ ਇੱਕ ਨੂੰ ਖਰੀਦਣ ਲਈ ਗ਼ਲਤ ਪਛਾਣ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ‘ਤੇ ਵੀ ਅਪਰਾਧ ਦਾ ਦੋਸ਼ ਲਗਾਇਆ ਜਾ ਸਕਦਾ ਹੈ,”।