ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਦੱਖਣ-ਪੱਛਮੀ ਮੈਲਬੌਰਨ ਵਿੱਚ ਇੱਕ 26 ਸਾਲਾ ਭਾਰਤੀ ਵਿਅਕਤੀ ਦੀ ਕਾਰ ਹਾਦਸੇ ਵਿਚ ਮੌਤ ਹੋ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਅਸਲ ਵਿਚ ਕਾਰ ਦੇ ਹਾਦਸਾਗ੍ਰਸਤ ਹੋਣ ਅਤੇ ਕਈ ਵਾਰ ਪਲਟਣ ਕਾਰਨ ਭਾਰਤੀ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ|
ਆਸਟ੍ਰੇਲੀਆ ਟੂਡੇ ਦੀ ਵੈੱਬਸਾਈਟ ਦੀ ਰਿਪੋਰਟ ਮੁਤਾਬਕ ਖੁਸ਼ਦੀਪ ਸਿੰਘ ਸੋਮਵਾਰ ਰਾਤ 11:15 ਵਜੇ ਦੇ ਕਰੀਬ ਪਾਮਰਸ ਰੋਡ ‘ਤੇ ਗੱਡੀ ਚਲਾ ਰਿਹਾ ਸੀ, ਜਦੋਂ ਉਸ ਦੀ ਗੱਡੀ ਦਰਮਿਆਨੀ ਪੱਟੀ ਨੂੰ ਪਾਰ ਕਰਕੇ ਕਈ ਵਾਰ ਘੁੰਮ ਗਈ। ਐਮਰਜੈਂਸੀ ਸੇਵਾਵਾਂ ਦੇ ਤੁਰੰਤ ਪਹੁੰਚਣ ਦੇ ਬਾਵਜੂਦ ਉਸ ਦੀ ਘਟਨਾ ਵਾਲੀ ਥਾਂ ‘ਤੇ ਹੀ ਦਰਦਨਾਕ ਮੌਤ ਹੋ ਗਈ। ਹਾਲਾਂਕਿ ਹਾਦਸੇ ਦਾ ਸਹੀ ਕਾਰਨ ਅਜੇ ਵੀ ਜਾਂਚ ਅਧੀਨ ਹੈ, ਪੁਲਸ ਨੂੰ ਸ਼ੱਕ ਹੈ ਕਿ ਥਕਾਵਟ ਇਸ ਹਾਦਸੇ ਦਾ ਵੱਡਾ ਕਾਰਨ ਹੋ ਸਕਦੀ ਹੈ। ਜਾਂਚਕਰਤਾਵਾਂ ਨੇ ਘਟਨਾ ਦੀ ਡੈਸ਼ਕੈਮ ਫੁਟੇਜ ਵਾਲੇ ਲੋਕਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।