ਲਾਸ ਵੇਗਾਸ ਵਿਚ ਨੇਵਾਦਾ ਯੂਨੀਵਰਸਿਟੀ ਦੇ ਕੈਂਪਸ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਵਿਚ ਤਿੰਨ ਲੋਕਾਂ ਦੀ ਮੌਤ ਅਤੇ ਇੱਕ ਦੇ ਜ਼ਖਮੀ ਹੋਣ ਦੀ ਸੂਚਨਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਲਾਸ ਵੇਗਾਸ ਪੁਲਿਸ ਦੀ ਕਾਰਵਾਈ ਵਿਚ ਸ਼ੱਕੀ ਹਮਲਾਵਰ ਮਾਰਿਆ ਗਿਆ। ਅਮਰੀਕਾ ਦੇ ਲਾਸ ਵੇਗਾਸ ਸ਼ਹਿਰ ‘ਚ ਸਥਿਤ ਯੂਨੀਵਰਸਿਟੀ ਆਫ ਨੇਵਾਡਾ ਦੇ ਕੈਂਪਸ ‘ਚ ਬੁੱਧਵਾਰ ਨੂੰ ਗੋਲੀਬਾਰੀ ਦੀ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਲਾਸ ਵੇਗਾਸ ਪੁਲਿਸ ਨੇ ਕਿਹਾ ਕਿ ਸ਼ੱਕੀ ਹਮਲਾਵਰ ਦੀ ਮੌਤ ਹੋ ਗਈ ਹੈ। ਲਾਸ ਵੇਗਾਸ ਸਿਟੀ ਪੁਲਿਸ ਵਿਭਾਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਸ਼ੱਕੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਹ ਮਰ ਗਿਆ ਹੈ। ਪੁਲਿਸ ਨੇ ਨਾਗਰਿਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ ਹੈ।
ਇਸ ਦੇ ਨਾਲ ਹੀ ਵਾਸ਼ਿੰਗਟਨ ‘ਚ ਵ੍ਹਾਈਟ ਹਾਊਸ ਨੇ ਕਿਹਾ ਕਿ ਅਸੀਂ ਲਾਸ ਵੇਗਾਸ ‘ਚ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਯੂਨੀਵਰਸਿਟੀ ਕੈਂਪਸ ਦੇ ਬੀਮ ਹਾਲ ਦੇ ਆਸ-ਪਾਸ ਵਾਪਰੀ, ਜਿਸ ਵਿਚ ਬਿਜ਼ਨਸ ਸਕੂਲ ਅਤੇ ਹੋਰ ਸਹੂਲਤਾਂ ਹਨ। ਹਾਲਾਂਕਿ ਪੀੜਤਾਂ ਦੀ ਹਾਲਤ ਬਾਰੇ ਤੁਰੰਤ ਜਾਣਕਾਰੀ ਨਹੀਂ ਮਿਲ ਸਕੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਵੀ ਵਿਦਿਆਰਥੀਆਂ ਨੂੰ ਇੱਕ ਪੋਸਟ ਵਿਚ ਇਲਾਕਾ ਖਾਲੀ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਬਾਅਦ ਵਿੱਚ ਕਿਹਾ ਕਿ ਕੈਂਪਸ ਵਿੱਚ ਕੋਈ ਹੋਰ ਖ਼ਤਰਾ ਨਹੀਂ ਹੈ। ਕਈ ਪੀੜਤਾਂ ਨੂੰ ਸਥਾਨਕ ਹਸਪਤਾਲਾਂ ਵਿਚ ਲਿਜਾਇਆ ਗਿਆ।