ਅਤਿਵਾਦੀ ਹਮਲੇ ‘ਚ 23 ਲੋਕਾਂ ਦੀ ਮੌਤ, 6 ਪੁਲਿਸ ਮੁਲਾਜ਼ਮਾਂ ਦੀ ਮੌਤ ਦਾ ਵੀ ਖ਼ਦਸ਼ਾ

ਤਹਿਰੀਕ-ਏ-ਤਾਲਿਬਾਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ

ਪਾਕਿਸਤਾਨ ਦੇ ਡੇਰਾ ਇਸਮਾਈਲ ਖਾਨ ਇਲਾਕੇ ‘ਚ ਹੋਏ ਆਤਮਘਾਤੀ ਹਮਲੇ ‘ਚ 23 ਲੋਕਾਂ ਦੀ ਜਾਨ ਚਲੀ ਗਈ। ਇਹ ਹਮਲਾ ਡੇਰਾ ਇਸਮਾਈਲ ਖਾਨ ਦੇ ਇੱਕ ਕਸਬੇ ਦੇ ਇੱਕ ਥਾਣੇ ਵਿਚ ਹੋਇਆ। ਨਿਊਜ਼ ਏਜੰਸੀ ਏਐਫਪੀ ਦੀ ਰਿਪੋਰਟ ਮੁਤਾਬਕ ਧਮਾਕੇ ਕਾਰਨ ਤਿੰਨ ਕਮਰੇ ਢਹਿ ਗਏ ਹਨ ਅਤੇ ਇਮਾਰਤਾਂ ਦੇ ਮਲਬੇ ‘ਚੋਂ ਲਾਸ਼ਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ।

ਤਹਿਰੀਕ-ਏ-ਤਾਲਿਬਾਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਤੁਹਾਨੂੰ ਦੱਸ ਦਈਏ ਕਿ ਇਹ ਅਤਿਵਾਦੀ ਸੰਗਠਨ ਅਫ਼ਗਾਨਿਸਤਾਨ ਦੀ ਤਰਜ਼ ‘ਤੇ ਪਾਕਿਸਤਾਨ ‘ਚ ਸਰਕਾਰ ਬਣਾਉਣਾ ਚਾਹੁੰਦਾ ਹੈ। ਇਸ ਕਾਰਨ ਉਹ ਲਗਾਤਾਰ ਸਰਕਾਰੀ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਅਤਿਵਾਦੀਆਂ ਹਮਲੇ ‘ਚ ਘੱਟੋ-ਘੱਟ 6 ਸੁਰੱਖਿਆ ਕਰਮਚਾਰੀਆਂ ਦੇ ਮਰਨ ਦੀ ਵੀ ਖ਼ਬਰ ਹੈ।