ਅੰਡਰਵਰਲਡ ਡਾਨ ਦਾਊਦ ਇਬਰਾਹਿਮ ਕਰਾਚੀ ਹਸਪਤਾਲ ‘ਚ ਦਾਖਲ; ਜ਼ਹਿਰ ਦੇਣ ਦਾ ਦਾਅਵਾ

ਮੁੰਬਈ ਹਮਲਿਆਂ ਦੇ ਦੋਸ਼ੀ ਅਤੇ ਮੋਸਟ ਵਾਂਟੇਡ ਅੱਤਵਾਦੀ ਦਾਊਦ ਇਬਰਾਹਿਮ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕਈ ਮੀਡੀਆ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਹੈ ਕਿ ਉਸ ਨੂੰ ਜ਼ਹਿਰ ਦੇ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕਰਾਚੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਖਬਰ ਦੀ ਕਿਸੇ ਨੇ ਪੁਸ਼ਟੀ ਨਹੀਂ ਕੀਤੀ ਹੈ। ਨਾਲ ਹੀ, ਉਸ ਨੂੰ ਜ਼ਹਿਰ ਕਿਸ ਨੇ ਦਿੱਤਾ, ਇਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਹੈ।

ਤੁਹਾਨੂੰ ਦੱਸ ਦੇਈਏ ਕਿ ਮੋਸਟ ਵਾਂਟੇਡ ਅੱਤਵਾਦੀ ਅਤੇ ਡੀ-ਕੰਪਨੀ ਦਾ ਮੁਖੀ ਦਾਊਦ ਇਬਰਾਹਿਮ ਭਾਰਤ ਤੋਂ ਭਗੌੜਾ ਹੈ। ਉਹ 1993 ਦੇ ਮੁੰਬਈ ਬੰਬ ਧਮਾਕਿਆਂ ਦਾ ਮਾਸਟਰਮਾਈਂਡ ਹੈ, ਜਿਸ ਨੇ 250 ਤੋਂ ਵੱਧ ਜਾਨਾਂ ਲਈਆਂ ਸਨ ਅਤੇ ਹਜ਼ਾਰਾਂ ਜ਼ਖਮੀ ਹੋਏ ਸਨ। ਇਸ ਤੋਂ ਬਾਅਦ ਹੀ ਉਸ ਨੂੰ ਭਾਰਤ ਦਾ ਮੋਸਟ ਵਾਂਟੇਡ ਅੱਤਵਾਦੀ ਐਲਾਨਿਆ ਗਿਆ ਸੀ। ਉਦੋਂ ਤੋਂ ਉਸ ਨੇ ਪਾਕਿਸਤਾਨ ਵਿਚ ਸ਼ਰਨ ਲਈ ਹੈ। ਭਾਰਤ ਇਸ ਦੇ ਕਈ ਵਾਰ ਸਬੂਤ ਵੀ ਪੇਸ਼ ਕਰ ਚੁੱਕਾ ਹੈ। ਹਾਲਾਂਕਿ ਪਾਕਿਸਤਾਨ ਲਗਾਤਾਰ ਉਸ ਦੀ ਦੇਸ਼ ‘ਚ ਮੌਜੂਦਗੀ ਤੋਂ ਇਨਕਾਰ ਕਰਦਾ ਰਿਹਾ ਹੈ।