ਮਾਪਿਆਂ ਦੇ ਇਕਲੌਤੇ ਪੁੱਤਰ ਨੂੰ ਨਿਊਜ਼ੀਲੈਂਡ ‘ਚ ਉਤਾਰਿਆ ਮੌਤ ਦੇ ਘਾਟ

ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਪੰਜਾਬ ਦੇ ਗੁਰਦਾਸਪੁਰ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਜਿਸ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਪਰਿਵਾਰ ਅਤੇ ਪਿੰਡ ‘ਚ ਸੋਗ ਦਾ ਮਾਹੌਲ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਕਿ ਰਮਨਦੀਪ ਸਿੰਘ 12ਵੀਂ ਜਮਾਤ ਪਾਸ ਕਰ ਕੇ ਅਗ੍ਹਾਂ ਪੜ੍ਹਾਈ ਕਰਨ ਲਈ 2018 ਵਿੱਚ ਨਿਊਜ਼ੀਲੈਂਡ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਉੱਥੇ ਇੱਕ ਕੰਪਨੀ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਉਨ੍ਹਾਂ ਕਿਹਾ ਲੰਘੇ ਕੱਲ੍ਹ ਮ੍ਰਿਤਕ ਦੇ ਇੱਕ ਦੋਸਤ ਨੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ ਸੂਚਿਤ ਕੀਤਾ ਕਿ ਰਮਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸ ਨੇ ਦੱਸਿਆ ਕਿ ਰਮਨਦੀਪ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ।