ਟਰੰਪ ਨੂੰ ਵੱਡਾ ਝਟਕਾ, ਅਮਰੀਕੀ ਅਦਾਲਤ ਨੇ ਰਾਸ਼ਟਰਪਤੀ ਅਹੁਦੇ ਲਈ ਦਿੱਤਾ ਅਯੋਗ ਕਰਾਰ

ਟਰੰਪ ਨੂੰ ਵੱਡਾ ਝਟਕਾ, ਅਮਰੀਕੀ ਅਦਾਲਤ ਨੇ ਰਾਸ਼ਟਰਪਤੀ ਅਹੁਦੇ ਲਈ ਦਿੱਤਾ ਅਯੋਗ ਕਰਾਰ

ਵ੍ਹਾਈਟ ਹਾਊਸ ਦੀ ਦੌੜ ਲਈ ਪ੍ਰਚਾਰ ਕਰ ਰਹੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਲੱਗਾ ਹੈ। ਕੋਲੋਰਾਡੋ ਸੂਬੇ ਦੀ ਮੁੱਖ ਅਦਾਲਤ ਨੇ ਮੰਗਲਵਾਰ ਨੂੰ ਅਮਰੀਕੀ ਕੈਪੀਟਲ ਹਿੰਸਾ ਮਾਮਲੇ ‘ਚ ਟਰੰਪ ਨੂੰ ਅਮਰੀਕੀ ਸੰਵਿਧਾਨ ਦੇ ਤਹਿਤ ਰਾਸ਼ਟਰਪਤੀ ਅਹੁਦੇ ਲਈ ਅਯੋਗ ਕਰਾਰ ਦਿਤਾ ਹੈ। ਅਦਾਲਤ ਨੇ ਵ੍ਹਾਈਟ ਹਾਊਸ ਦੀ ਦੌੜ ਲਈ ਰਿਪਬਲਿਕਨ ਪਾਰਟੀ ਦੇ ਮੁੱਖ ਦਾਅਵੇਦਾਰ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਲਈ ਸੂਬੇ ਦੀ ਮੁੱਢਲੀ ਵੋਟਿੰਗ ਤੋਂ ਹਟਾ ਦਿਤਾ ਹੈ।