ਚੀਨ ‘ਚ ਕੋਲੇ ਦੀ ਖਾਨ ‘ਚ ਵਾਪਰਿਆ ਵੱਡਾ ਹਾਦਸਾ, ਦੱਬਣ ਕਾਰਨ 12 ਲੋਕਾਂ ਦੀ ਹੋਈ ਮੌਤ

ਚੀਨ ‘ਚ ਕੋਲੇ ਦੀ ਖਾਨ ‘ਚ ਹੋਏ ਭਿਆਨਕ ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਘਟਨਾ ਚੀਨ ਦੇ ਹੀਲੋਂਗਜਿਆਂਗ ਸੂਬੇ ਵਿੱਚ ਇੱਕ ਕੋਲੇ ਦੀ ਖਾਨ ਵਿੱਚ ਵਾਪਰੀ।

ਅਧਿਕਾਰਤ ਸੂਤਰਾਂ ਮੁਤਾਬਕ ਇਸ ਹਾਦਸੇ ‘ਚ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਅਤੇ 13 ਜ਼ਖ਼ਮੀ ਹੋ ਗਏ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਇੱਕ ਰਿਪੋਰਟ ਵਿੱਚ ਕਿਹਾ ਕਿ ਇਹ ਹਾਦਸਾ ਹੇਂਗਸ਼ਾਨ ਜ਼ਿਲ੍ਹੇ ਵਿੱਚ ਕੁਨਯੁਆਨ ਕੋਲਾ ਖਾਨ ਵਿੱਚ ਬੁੱਧਵਾਰ ਦੁਪਹਿਰ ਨੂੰ ਵਾਪਰਿਆ। ਹਾਦਸੇ ‘ਚ ਜ਼ਖ਼ਮੀ ਹੋਏ 13 ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਚੀਨ ਕੋਲੇ ਦਾ ਸਭ ਤੋਂ ਵੱਡਾ ਉਤਪਾਦਕ ਅਤੇ ਉਪਭੋਗਤਾ ਹੈ।