ਗੁਰਦਾਸਪੁਰ ਦੇ ਨੌਜਵਾਨ ਦੀ UK ‘ਚ ਕੰਮ ਕਰਦੇ ਸਮੇਂ ਕੰਧ ਡਿੱਗਣ ਕਾਰਨ ਮੌਤ

UK ਵਿਚ ਕੰਮ ਕਰਦੇ ਸਮੇਂ ਕੰਧ ਡਿੱਗਣ ਕਾਰਨ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਕਰਮਨ ਸਿੰਘ (26) ਪੁੱਤਰ ਮੋਹਨ ਸਿੰਘ ਵਾਸੀ ਪ੍ਰੇਮ ਨਗਰ ਗੁਰਦਾਸਪੁਰ ਵਜੋਂ ਹੋਈ ਹੈ। ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਕਰਮਨ ਚੰਗੇ ਭਵਿੱਖ ਲਈ ਵਿਦੇਸ਼ ਵਿਚ ਪੜ੍ਹਾਈ ਕਰਨ ਗਿਆ ਸੀ।

ਮ੍ਰਿਤਕ ਦੇ ਪਿਤਾ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 2020 ‘ਚ ਸਟੱਡੀ ਵੀਜ਼ੇ ‘ਤੇ ਯੂ.ਕੇ ਗਿਆ ਸੀ। ਉਸ ਨੂੰ ਭਾਰਤੀ ਦੂਤਾਵਾਸ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਕੰਮ ਦੌਰਾਨ ਕੰਧ ਡਿੱਗਣ ਨਾਲ ਉਹਨਾਂ ਦੇ ਪੁੱਤਰ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਨੂੰ ਘਰੋਂ ਆਪਣੇ ਲੜਕੇ ਦਾ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਅੱਜ ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਰਿਵਾਰ ਦੇ ਪੈਰਾਂ ਹੇਠੋਂ ਜ਼ਮੀਨ ਹੀ ਖਿਸਕ ਗਈ।