ਬਿਲਕਿਸ ਬਾਨੋ ਗੈਂਗਰੇਪ ਕੇਸ ਦੇ ਦੋਸ਼ੀਆਂ ਨੂੰ ਝਟਕਾ, ਸੁਪਰੀਮ ਕੋਰਟ ਨੇ ਸਜ਼ਾ ਮੁਆਫੀ ਦੇ ਹੁਕਮ ਨੂੰ ਕੀਤਾ ਰੱਦ

ਬਿਲਕਿਸ ਬਾਨੋ ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਦਿੱਤੀ ਗਈ ਸਜ਼ਾ ਵਿੱਚ ਛੋਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ।

ਦੋਸ਼ੀਆਂ ਨੂੰ ਹੁਣ ਮੁੜ ਸਲਾਖਾਂ ਪਿੱਛੇ ਜਾਣਾ ਪਵੇਗਾ। ਦਰਅਸਲ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਉਚ ਅਦਾਲਤ ਨੇ ਗੁਜਰਾਤ ਸਰਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਸੁਪਰੀਮ ਕੋਰਟ ਨੇ ਮਾਮਲੇ ‘ਚ ਪੀੜਤਾ ਦੀਆਂ ਪਟੀਸ਼ਨਾਂ ਨੂੰ ਮਨਜ਼ੂਰ ਕਰ ਲਿਆ ਹੈ। ਜਨਹਿਤ ਪਟੀਸ਼ਨਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।