ਫਰਾਂਸ ਵਿਚ ਇਮੀਗ੍ਰੇਸ਼ਨ ਨੂੰ ਲੈ ਕੇ ਸਿਆਸੀ ਵਿਵਾਦ, ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਨੇ ਦਿਤਾ ਅਸਤੀਫ਼ਾ

ਫਰਾਂਸ ਵਿਚ ਇਮੀਗ੍ਰੇਸ਼ਨ ਨੂੰ ਲੈ ਕੇ ਸਿਆਸੀ ਖਿੱਚੋਤਾਣ ਦਰਮਿਆਨ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਨੇ ਅਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸੋਮਵਾਰ ਨੂੰ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ, ਰਾਸ਼ਟਰਪਤੀ ਦਫਤਰ ਨੇ ਇਹ ਜਾਣਕਾਰੀ ਦਿਤੀ ਹੈ।

ਪ੍ਰਧਾਨ ਮੰਤਰੀ ਬੋਰਨ ਦਾ ਅਸਤੀਫਾ ਕੁੱਝ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇਣ ਦੀ ਸਰਕਾਰ ਦੀ ਯੋਗਤਾ ਨੂੰ ਹੋਰ ਮਜ਼ਬੂਤ ਕਰਨ ਲਈ ਮੈਕਰੋਨ ਦੁਆਰਾ ਸਮਰਥਨ ਪ੍ਰਾਪਤ ਇਕ ਵਿਵਾਦਪੂਰਨ ਇਮੀਗ੍ਰੇਸ਼ਨ ਕਾਨੂੰਨ ਨੂੰ ਲੈ ਕੇ ਹਾਲ ਹੀ ਦੇ ਰਾਜਨੀਤਿਕ ਤਣਾਅ ਤੋਂ ਬਾਅਦ ਆਇਆ ਹੈ