ਅਮਰੀਕਾ ਅਤੇ ਬਰਤਾਨੀਆਂ ਦੀਆਂ ਫੌਜਾਂ ਨੇ ਵੀਰਵਾਰ ਨੂੰ ਯਮਨ ’ਚ ਈਰਾਨ ਸਮਰਥਿਤ ਹੂਤੀ ਬਾਗੀਆਂ ਵਲੋਂ ਵਰਤੇ ਜਾਂਦੇ ਇਕ ਦਰਜਨ ਤੋਂ ਵੱਧ ਟਿਕਾਣਿਆਂ ’ਤੇ ਬੰਬਾਰੀ ਕੀਤੀ। ਇਨ੍ਹਾਂ ’ਚ ਸਾਜ਼ੋ-ਸਾਮਾਨ ਰੱਖਣ ਵਾਲੇ ਸਥਾਨ, ਹਵਾਈ ਰੱਖਿਆ ਪ੍ਰਣਾਲੀ ਅਤੇ ਹਥਿਆਰ ਭੰਡਾਰਨ ਵਾਲੇ ਸਥਾਨ ਸ਼ਾਮਲ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ।
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਦਾ ਮਕਸਦ ਇਹ ਸਪੱਸ਼ਟ ਕਰਨਾ ਹੈ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀ ਲਾਲ ਸਾਗਰ ’ਚ ਅਤਿਵਾਦੀ ਸਮੂਹ ਦੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਬਾਈਡਨ ਨੇ ਕਿਹਾ ਕਿ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੇ ਪੂਰੀ ਤਰ੍ਹਾਂ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਕਦਮ ਚੁਕਿਆ ਹੈ।