ਦੁਬਈ: ਈਰਾਨ ਦੀ ਇਕ ਅਦਾਲਤ ਨੇ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਨਰਗਿਸ ਮੁਹੰਮਦੀ ਨੂੰ ਇਸਲਾਮਿਕ ਗਣਰਾਜ ਵਿਰੁਧ ਪ੍ਰਚਾਰ ਕਰਨ ਦੇ ਦੋਸ਼ ’ਚ 15 ਮਹੀਨੇ ਦੀ ਵਾਧੂ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਦੇ ਪਰਿਵਾਰ ਨੇ ਇਹ ਜਾਣਕਾਰੀ ਦਿਤੀ।
ਮੁਹੰਮਦੀ ਦੇ ਪਰਿਵਾਰ ਵਲੋਂ ਇੰਸਟਾਗ੍ਰਾਮ ’ਤੇ ਇਕ ਪੋਸਟ ਦੇ ਅਨੁਸਾਰ, ਨਵੀਂ ਸਜ਼ਾ 19 ਦਸੰਬਰ ਨੂੰ ਸੁਣਾਈ ਗਈ। ਇਸ ਵਿਚ ਕਿਹਾ ਗਿਆ ਹੈ ਕਿ ਮੁਹੰਮਦੀ ਨੇ ਅਦਾਲਤ ਦੀ ਕਾਰਵਾਈ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿਤਾ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਮੁਹੰਮਦੀ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਸ ’ਤੇ ਦੋ ਸਾਲ ਲਈ ਵਿਦੇਸ਼ ਯਾਤਰਾ ਕਰਨ ’ਤੇ ਪਾਬੰਦੀ ਹੋਵੇਗੀ ਅਤੇ ਉਸ ਨੂੰ ਉਸੇ ਸਮੇਂ ਲਈ ਸਿਆਸੀ ਅਤੇ ਸਮਾਜਕ ਸਮੂਹਾਂ ਦੀ ਮੈਂਬਰਸ਼ਿਪ ਤੋਂ ਰੋਕਿਆ ਜਾਵੇਗਾ।