ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਇਉਵਾ ਕੌਕਸ ’ਚ ਸ਼ਾਨਦਾਰ ਜਿੱਤ ਨਾਲ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਚਲਾਉਣ ਦੀ ਅਪਣੀ ਧਾਰਨਾ ਨੂੰ ਮਜ਼ਬੂਤ ਕਰ ਦਿਤਾ ਹੈ।
ਦੂਜੇ ਪਾਸੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਇਕ ਹੋਰ ਦਾਅਵੇਦਾਰ ਭਾਰਤੀ-ਅਮਰੀਕੀ ਉੱਦਮੀ ਵਿਵੇਕ ਰਾਮਾਸਵਾਮੀ ਨੇ ਆਇਉਵਾ ਕੌਕਸ ਵਿਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਅਪਣਾ ਨਾਂ ਵਾਪਸ ਲੈ ਲਿਆ। ਅਮਰੀਕਾ ਦੇ ਅਗਲੇ ਰਾਸ਼ਟਰਪਤੀ ਲਈ ਚੋਣ 5 ਨਵੰਬਰ ਨੂੰ ਹੋਵੇਗੀ, ਜਿਸ ਵਿਚ ਰਿਪਬਲਿਕਨ ਉਮੀਦਵਾਰ ਅਤੇ ਡੈਮੋਕ੍ਰੇਟਿਕ ਉਮੀਦਵਾਰ ਆਹਮੋ-ਸਾਹਮਣੇ ਹੋਣਗੇ।