ਕੈਨੇਡਾ ‘ਚ ਗਰਮਖਿਆਲੀ ਦੀ ਹੱਤਿਆ ਨੂੰ ਲੈ ਕੇ ਕੂਟਨੀਤਕ ਵਿਵਾਦ ਕਾਰਨ ਭਾਰਤੀ ਵਿਦਿਆਰਥੀਆਂ ਦੀ ਗਿਣਤੀ ‘ਚ 86 ਫੀਸਦੀ ਦੀ ਕਮੀ ਆਈ ਹੈ। ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਨਿਊਜ਼ ਏਜੰਸੀ ਰਾਇਟਰਜ਼ ਨੂੰ ਦੱਸਿਆ ਕਿ ਪਿਛਲੇ ਸਾਲ ਦੇ ਅੰਤ ਵਿਚ ਭਾਰਤੀ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਅਧਿਐਨ ਪਰਮਿਟਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਕਮੀ ਆਈ ਹੈ। ਮਿਲਰ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਉਸ ਦਾ ਮੰਨਣਾ ਹੈ ਕਿ ਭਾਰਤੀ ਵਿਦਿਆਰਥੀਆਂ ਲਈ ਸਟੱਡੀ ਪਰਮਿਟਾਂ ਦੀ ਗਿਣਤੀ ਜਲਦੀ ਹੀ ਕਿਸੇ ਵੀ ਸਮੇਂ ਵਧਣ ਦੀ ਸੰਭਾਵਨਾ ਨਹੀਂ ਹੈ।