ANI: ਅਯੁੱਧਿਆ ਵਿੱਚ ਅੱਜ ਭਗਵਾਨ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਹੋਣ ਜਾ ਰਹੀ ਹੈ। ਇਸ ਮੌਕੇ ਨਿਊਜ਼ੀਲੈਂਡ ਦੇ ਕਈ ਮੌਜੂਦਾ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਸੰਦੇਸ਼ ਭੇਜੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਹੀ ਅਗਵਾਈ ਸੀ, ਜਿਸ ਨਾਲ 500 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਰਾਮ ਮੰਦਰ ਦਾ ਨਿਰਮਾਣ ਸੰਭਵ ਹੋ ਸਕਿਆ।