ਆਸਟ੍ਰੇਲੀਆ ‘ਚ ਪੁਲਸ ਨੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਮਾਰੀ ਗੋਲੀ

ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਵਿਚ ਐਤਵਾਰ ਸਵੇਰੇ ਪੁਲਸ ਅਧਿਕਾਰੀਆਂ ਨੂੰ ਚਾਕੂ ਦਿਖਾ ਕੇ ਧਮਕਾਉਣ ਵਾਲੇ ਇਕ ਵਿਅਕਤੀ ਨੂੰ ਪੁਲਸ ਨੇ ਗੋਲੀ ਮਾਰ ਦਿੱਤੀ।ਐਤਵਾਰ ਸਵੇਰੇ ਜਾਰੀ ਕੀਤੀ ਗਈ ਕੁਈਨਜ਼ਲੈਂਡ ਪੁਲਸ ਦੀ ਰਿਪੋਰਟ ਵਿੱਚ ਦੱਸਿਆ ਗਿਆ ਕਿ ਪੁਲਸ ਨੂੰ ਸਥਾਨਕ ਸਮੇਂ ਅਨੁਸਾਰ ਰਾਤ 12:10 ਵਜੇ ਤੋਂ ਬਾਅਦ ਕੁਈਨਜ਼ਲੈਂਡ ਦੇ ਸ਼ਹਿਰ ਟਾਊਨਸਵਿਲੇ ਦੇ ਇੱਕ ਉਪਨਗਰ ਮਾਉਂਟ ਲੁਈਸਾ ਵਿੱਚ ਇੱਕ ਪੇਨ ਸਟ੍ਰੀਟ ਪਤੇ ‘ਤੇ ਬੁਲਾਇਆ ਗਿਆ ਸੀ।

ਘਟਨਾ ਦੌਰਾਨ ਇੱਕ ਵਿਅਕਤੀ ਨੇ ਅਧਿਕਾਰੀਆਂ ਨੂੰ ਚਾਕੂ ਨਾਲ ਧਮਕਾਇਆ ਅਤੇ ਬਾਅਦ ਵਿੱਚ ਪੁਲਸ ਨੇ ਉਸ ਨੂੰ ਗੋਲੀ ਮਾਰ ਦਿੱਤੀ। ਵਿਅਕਤੀ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਰਿਪੋਰਟ ਵਿੱਚ ਘਾਤਕ ਘਟਨਾ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਗਿਆ ਪਰ ਕਿਹਾ ਗਿਆ ਹੈ ਕਿ ਪੁਲਸ ਜਾਂਚ ਜਾਰੀ ਹੈ।