ਭਾਰਤੀ-ਅਮਰੀਕੀ ਪ੍ਰਵਾਸੀਆਂ ਲਈ ਚੰਗੀ ਖ਼ਬਰ, H-1B ਵੀਜ਼ਾ ਧਾਰਕਾਂ ਨੂੰ ਵੱਡੀ ਰਾਹਤ

ਐਚ-1ਬੀ ਵੀਜ਼ਾ ਧਾਰਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਵ੍ਹਾਈਟ ਹਾਊਸ ਸਮਰਥਿਤ ਦੋ-ਪਾਰਟੀ ਸਮਝੌਤਾ ਪੇਸ਼ ਕੀਤਾ ਗਿਆ, ਜਿਸ ਦੇ ਤਹਿਤ ਲਗਭਗ 1,00,000 ਐਚ-4 ਵੀਜ਼ਾ ਧਾਰਕਾਂ ਨੂੰ ਖ਼ੁਦ ਹੀ ਕੰਮ ਕਰਨ ਦੀ ਮਨਜ਼ੂਰੀ ਮਿਲ ਜਾਵੇਗੀ ਜੋ ਕੁੱਝ ਸ਼੍ਰੇਣੀਆਂ ਦੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਅਤੇ ਬੱਚੇ ਹਨ।

ਅਮਰੀਕੀ ਸੈਨੇਟ ਵਿਚ ਰਿਪਬਲਿਕਨ ਅਤੇ ਡੈਮੋਕ੍ਰੇਟਿਕ ਲੀਡਰਸ਼ਿਪ ਵਿਚਾਲੇ ਲੰਬੀ ਬਹਿਸ ਤੋਂ ਬਾਅਦ ਐਲਾਨੇ ਗਏ ਕੌਮੀ ਸੁਰੱਖਿਆ ਸਮਝੌਤੇ ਵਿਚ ਐਚ-1ਬੀ ਵੀਜ਼ਾ ਧਾਰਕਾਂ ਦੇ ਲਗਭਗ 2,50,000 ਬੱਚਿਆਂ ਲਈ ਹੱਲ ਵੀ ਪ੍ਰਦਾਨ ਕੀਤਾ ਗਿਆ ਹੈ। ਇਹ ਕਦਮ ਹਜ਼ਾਰਾਂ ਭਾਰਤੀ ਤਕਨਾਲੋਜੀ ਪੇਸ਼ੇਵਰਾਂ ਲਈ ਚੰਗੀ ਖ਼ਬਰ ਹੈ ਜੋ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਹਨ

ਭਾਰਤੀ-ਅਮਰੀਕੀ ਪ੍ਰਵਾਸੀਆਂ ਲਈ ਚੰਗੀ ਖ਼ਬਰ ਇਹ ਹੈ ਕਿ ਇਹ ਬਿਲ ਐਚ-1ਬੀ ਵੀਜ਼ਾ ਧਾਰਕਾਂ ਦੇ ਛੋਟੇ ਬੱਚਿਆਂ ਦੀ ਸੁਰੱਖਿਆ ਕਰੇਗਾ, ਬਸ਼ਰਤੇ ਉਹ ਅੱਠ ਸਾਲ ਤਕ ਐਚ-4 ਦਾ ਦਰਜਾ ਬਰਕਰਾਰ ਰਖਦੇ ਹਨ। ਇਹ ਦੇਸ਼ ਅਧਾਰਤ ਸਰਹੱਦ ’ਤੇ ਅਗਲੇ ਪੰਜ ਸਾਲਾਂ ਲਈ ਸਾਲਾਨਾ 18,000 ਤੋਂ ਵੱਧ ਨੌਕਰੀਆਂ ਅਧਾਰਤ ਗ੍ਰੀਨ ਕਾਰਡ ਦਿੰਦਾ ਹੈ। ਇਸ ਦਾ ਮਤਲਬ ਹੈ ਕਿ ਅਗਲੇ ਪੰਜ ਸਾਲਾਂ ’ਚ ਅਮਰੀਕਾ ਸਾਲਾਨਾ 158,000 ਰੁਜ਼ਗਾਰ ਅਧਾਰਤ ਗ੍ਰੀਨ ਕਾਰਡ ਜਾਰੀ ਕਰੇਗਾ।