ਭਾਰਤ ਅਗਵਾਈ ਲਈ ਅਮਰੀਕਾ ’ਤੇ ਭਰੋਸਾ ਨਹੀਂ ਕਰਦਾ, ਉਹ ਰੂਸ ਦੇ ਹੀ ਕਰੀਬ ਹੈ: ਨਿੱਕੀ ਹੇਲੀ

ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੀ ਉਮੀਦਵਾਰ ਬਣਨ ਦੀ ਦੌੜ ’ਚ ਸ਼ਾਮਲ ਭਾਰਤੀ ਮੂਲ ਦੀ ਨਿੱਕੀ ਹੈਲੀ ਨੇ ਕਿਹਾ ਕਿ ਭਾਰਤ ਅਮਰੀਕਾ ਦਾ ਭਾਈਵਾਲ ਤਾਂ ਬਣਨਾ ਚਾਹੁੰਦਾ ਹੈ ਪਰ ਫਿਲਹਾਲ ਉਹ ਅਗਵਾਈ ਕਰਨ ਦੇ ਲਿਹਾਜ਼ ਨਾਲ ਅਮਰੀਕੀਆਂ ’ਤੇ ਭਰੋਸਾ ਨਹੀਂ ਕਰਦਾ।

ਭਾਰਤੀ-ਅਮਰੀਕੀ ਹੈਲੀ ਨੇ ਕਿਹਾ ਕਿ ਮੌਜੂਦਾ ਗਲੋਬਲ ਹਾਲਾਤ ਵਿਚ ਭਾਰਤ ਨੇ ਬਹੁਤ ਹੁਸ਼ਿਆਰੀ ਦਿਖਾਈ ਹੈ ਅਤੇ ਰੂਸ ਨਾਲ ਨੇੜਲੇ ਸਬੰਧਾਂ ਨੂੰ ਬਣਾਈ ਰੱਖਿਆ ਹੈ। ਹੈਲੀ ਨੇ ‘ਫਾਕਸ ਬਿਜ਼ਨੈੱਸ ਨਿਊਜ਼’ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਮੌਜੂਦਾ ਸਮੇਂ ‘ਚ ਭਾਰਤ ਅਮਰੀਕਾ ਨੂੰ ਕਮਜ਼ੋਰ ਸਮਝਦਾ ਹੈ। ਉਨ੍ਹਾਂ ਕਿਹਾ, ‘ਮੈਂ ਵੀ ਭਾਰਤ ਨਾਲ ਕੰਮ ਕੀਤਾ ਹੈ। ਮੈਂ ਮੋਦੀ ਨਾਲ ਗੱਲਬਾਤ ਕੀਤੀ ਹੈ। ਭਾਰਤ ਸਾਡਾ ਭਾਈਵਾਲ ਬਣਨਾ ਚਾਹੁੰਦਾ ਹੈ। ਉਹ ਰੂਸ ਦੇ ਭਾਈਵਾਲ ਨਹੀਂ ਬਣਨਾ ਚਾਹੁੰਦੇ।’