ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਹਰਿਆਣਾ ਅਤੇ ਕੇਂਦਰ ਸਰਕਾਰ ਪੱਬਾਂ ਭਾਰ ਹਨ। ਹਰਿਆਣਾ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਅਤੇ ਟੋਏ ਪੁੱਟੇ ਗਏ ਹਨ, ਜਿਸ ਤਹਿਤ ‘ਦਿੱਲੀ ਚਲੋ’ ਤਹਿਤ ਅੱਗੇ ਵੱਧ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ, ਜਿਸ ਦੌਰਾਨ 14 ਕਿਸਾਨ ਜਖ਼ਮੀ ਹੋ ਗਏ। ਇਸ ਦੌਰਾਨ ਹੀ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ‘ਚ ਵੜਨ ਤੋਂ ਰੋਕਣ ਲਈ ਇੱਕ ਵੱਡੀ ਅਨਾਊਂਸਮੈਂਟ ਜਾਰੀ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਕਿਸਾਨਾਂ ਨੇ ਦਿੱਲੀ ਵੱਲ ਸਰਗਰਮੀ ਵਿਖਾਈ ਤਾਂ ਪੁਲਿਸ ਵੀ ਪਿੱਛੇ ਨਹੀਂ ਰਹੇਗੀ ਅਤੇ ਉਹ ਆਪਣੀ ਕਾਰਜਸ਼ੈਲੀ ਰੱਖਿਆਤਮਕ ਨਹੀਂ ਅਪਣਾਵੇਗੀ।
ਦਿੱਲੀ ਪੁਲਿਸ ਨੇ ਕਿਹਾ, “ਕਿਸਾਨਾਂ ਨੂੰ ਕਿਸੇ ਵੀ ਕੀਮਤ ‘ਤੇ ਦਿੱਲੀ ਵਿੱਚ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਸੀਂ ਕੋਈ ਕੋਨਾ ਨਹੀਂ ਛੱਡਾਂਗੇ, ਅਸੀਂ ਕਿਸੇ ਵੀ ਥਾਂ ਤੋਂ ਕਿਸਾਨਾਂ ਨੂੰ ਦਿੱਲੀ ਵਿਚ ਦਾਖਲ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੈਠਣ ਦੀ ਕੋਈ ਸਮੱਸਿਆ ਨਹੀਂ ਹੈ, ਪਰ ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ ਜਾਵੇਗਾ।