ਪੰਜਾਬ ਤੋਂ ਕਿਸਾਨਾਂ ਦਾ ਦਿੱਲੀ ਮਾਰਚ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦੇ ਸੁਨਾਮ ਤੋਂ ਕਿਸਾਨਾਂ ਦਾ ਕਾਫਲਾ ਦਿੱਲੀ ਵੱਲ ਨੂੰ ਵਧ ਰਿਹਾ ਹੈ। ਅੰਦੋਲਨ ਦੇ ਮੱਦੇਨਜ਼ਰ ਦਿੱਲੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕਈ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀ ਗਈਆਂ ਹਨ।
ਪੰਜਾਬ ਦੇ 3 ਜ਼ਿਲ੍ਹਿਆ ਵਿਚ ਇੰਟਰਨੈੱਟ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ। ਜਿਹਨਾਂ ਵਿਚ ਪਟਿਆਲਾ, ਫਤਹਿਗੜ੍ਹ ਸਾਹਿਬ ਅਤੇ ਸੰਗਰੂਰ ਜ਼ਿਲ੍ਹਾ ਸ਼ਾਮਲ ਹੈ। ਇਹਨਾਂ ਜ਼ਿਲ੍ਹਿਆਂ ਦੇ ਸ਼ੁਤਰਾਣਾ , ਸਮਾਣਾ, ਘਨੌਰ, ਦੇਵੀਗੜ, ਬਲਵੇੜਾ, ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਇਲਾਕੇ ਵਿਚ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ।
ਕਿਸਾਨਾਂ ਦੇ ਅੰਦੋਲਨ ਦੇ ਮੱਦੇਨਜ਼ਰ ਰਾਜਸਥਾਨ ਦੇ ਹਨੂੰਮਾਨ ਗੜ੍ਹ, ਸ਼੍ਰੀ ਗੰਗਾਨਗਰ ਅਤੇ ਅਨਪੁਗੜ੍ਹ ਵਿਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਹਨੂੰਮਾਨ ਗੜ੍ਹ, ਪੰਜਾਬ, ਹਰਿਆਣਾ ਨੂੰ ਜਾਣ ਵਾਲੀਆਂ ਰੋਡਵੇਜ਼ ਦੀਆਂ ਬੱਸਾਂ ਨੂੰ ਵੀ ਰੋਕ ਦਿੱਤਾ ਗਿਆ ਹੈ