ਰਾਸ਼ਟਰਪਤੀ ਦੇ ਅਹੁਦੇ ਲਈ ਰਿਪਬਲਿਕਨ ਪਾਰਟੀ ਵਲੋਂ ਨਾਮਜ਼ਦਗੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਭਾਰਤੀ-ਅਮਰੀਕੀ ਨਿੱਕੀ ਹੈਲੀ ਨੇ ਕਿਹਾ ਕਿ ਜੇਕਰ ਉਹ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦਾ ਪ੍ਰਸ਼ਾਸਨ ਨਾ ਸਿਰਫ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਨਾਲ ਕੰਮ ਕਰੇਗਾ ਸਗੋਂ ਭਾਰਤ ਆਸਟ੍ਰੇਲੀਆ, ਜਾਪਾਨ, ਦੱਖਣੀ ਕੋਰੀਆ ਅਤੇ ਫਿਲੀਪੀਨਜ਼ ਸਮੇਤ ਕਈ ਹੋਰ ਦੇਸ਼ਾਂ ਨਾਲ ਆਪਣੇ ਸਬੰਧਾਂ ਨੂੰ ਮਜ਼ਬੂਤ ਕਰੇਗਾ।
ਹੈਲੀ ਨੇ ਕਿਹਾ ਕਿ ਜੇਕਰ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੁਬਾਰਾ ਚੁਣੇ ਜਾਂਦੇ ਹਨ ਤਾਂ ਨਾਟੋ ਨਾਲ ਸਬੰਧਾਂ ‘ਤੇ ਖਤਰਾ ਪੈਦਾ ਹੋ ਸਕਦਾ ਹੈ। ਏ.ਬੀ.ਸੀ ਨਿਊਜ਼ ਨਾਲ ਗੱਲ ਕਰਦੇ ਹੋਏ, ਉਸਨੇ ਕਿਹਾ, “ਜੇਕਰ ਟਰੰਪ ਦੁਬਾਰਾ ਚੁਣੇ ਜਾਂਦੇ ਹਨ, ਤਾਂ ਮੈਂ ਕਈ ਮੁੱਦਿਆਂ ਨੂੰ ਲੈ ਕੇ ਚਿੰਤਤ ਹਾਂ। ਨਾਟੋ ਨਾਲ ਸਬੰਧਾਂ ਨੂੰ ਖਤਰਾ ਉਨ੍ਹਾਂ ਵਿੱਚੋਂ ਇੱਕ ਹੈ। ਨਾਟੋ 75 ਸਾਲਾਂ ਦੀ ਸਫਲਤਾ ਦੀ ਕਹਾਣੀ ਹੈ।”