ਮੈਲਬੌਰਨ (ਏਜੰਸੀ): ਪਾਪੂਆ ਨਿਊ ਗਿਨੀ ‘ਚ ਵੱਡੇ ਪੱਧਰ ‘ਤੇ ਕਬਾਇਲੀ ਹਿੰਸਾ ‘ਚ ਘੱਟ ਤੋਂ ਘੱਟ 64 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੋਮਵਾਰ ਨੂੰ ਆਸਟ੍ਰੇਲੀਆਈ ਮੀਡੀਆ ਰਿਪੋਰਟਾਂ ‘ਚ ਸਾਹਮਣੇ ਆਈ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਾਪੂਆ ਨਿਊ ਗਿਨੀ ਦੀ ਮਦਦ ਕਰਨ ਲਈ ਤਿਆਰ ਹੈ। ਪਾਪੂਆ ਨਿਊ ਗਿਨੀ ਆਸਟ੍ਰੇਲੀਆ ਦਾ ਸਭ ਤੋਂ ਨਜ਼ਦੀਕੀ ਗੁਆਂਢੀ ਹੈ ਅਤੇ ਆਸਟ੍ਰੇਲੀਆਈ ਵਿਦੇਸ਼ੀ ਸਹਾਇਤਾ ਦਾ ਸਭ ਤੋਂ ਵੱਡਾ ਪ੍ਰਾਪਤਕਰਤਾ ਹੈ। ਅਲਬਾਨੀਜ਼ ਨੇ ਕਿਹਾ, “ਪਾਪੂਆ ਨਿਊ ਗਿਨੀ ਤੋਂ ਜੋ ਖ਼ਬਰ ਆਈ ਹੈ, ਉਹ ਬਹੁਤ ਪਰੇਸ਼ਾਨ ਕਰਨ ਵਾਲੀ ਹੈ।