ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ ‘ਤੇ 21 ਸਾਲਾ ਨੌਜਵਾਨ ਸ਼ੁਭਕਰਨ ਦੀ ਮੌਤ ਦੇ ਵਿਰੋਧ ‘ਚ ਅੱਜ ਦੇਸ਼ ਭਰ ਦੇ ਕਿਸਾਨ ਕਾਲਾ ਦਿਵਸ ਮਨਾਉਣਗੇ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਵਿੱਚ 100 ਕਿਸਾਨ ਜਥੇਬੰਦੀਆਂ ਨੇ ਹਿੱਸਾ ਲਿਆ। ਇਸ ਦੇ ਨਾਲ ਹੀ 26 ਫਰਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਤੇ 14 ਮਾਰਚ ਨੂੰ ਦਿੱਲੀ ਵਿੱਚ ਮਹਾਂਪੰਚਾਇਤ ਕਰਨ ਲਈ ਸਹਿਮਤੀ ਪ੍ਰਗਟਾਈ।