ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ’ਚ ਗ੍ਰੰਥੀ ਸਿੰਘ ਰਾਜ ਸਿੰਘ ਦਾ ਗੋਲੀ ਮਾਰ ਕੇ ਕਤਲ

ਨਿਊਯਾਰਕ 27 ਫਰਵਰੀ( ਰਾਜ ਗੋਗਨਾ)- ਬੀਤੇਂ ਦਿਨ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਤੋਂ ਇਕ ਬਹੁਤ ਹੀ ਮੰਦਭਾਗੀ ਸੂਚਨਾ ਸਾਾਹਮਣੇ ਆਈ ਹੈ। ਜਿੱਥੇ ਇਕ ਪੰਜਾਬੀ ਸਿੱਖ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਬੀਤੀ ਰਾਤ 10:30 ਵਜੇ ਦੇ ਕਰੀਬ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਉਸ ਦੀ ਗੁਰਦੁਆਰਾ ਸਾਹਿਬ ਤੋ ਬਾਹਰ ਹੱਤਿਆ ਕਰ ਦਿੱਤੀ ਹੈ।

ਇਹ ਮੰਦਭਾਗੀ ਘਟਨਾ ਬੀਤੀ ਰਾਤ ਕਰੀਬ 10:30 ਵਜੇ ਦੇ ਕਰੀਬ ਉਸ ਵੇਲੇ ਵਾਪਰੀ ਜਦੋਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਹੀ ਫ਼ਰਾਰ ਹੋ ਗਏ।ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਵਿੱਚ ਸਥਿੱਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਰਾਜ ਸਿੰਘ ਦਾ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਏ।

ਜਾਣਕਾਰੀ ਅਨੁਸਾਰ 29 ਸਾਲਾ ਦੀ ਉਮਰ ਦਾ ਗ੍ਰੰਥੀ ਰਾਜ ਸਿੰਘ ਸੇਲਮਾ ਦੇ ਗੁਰਦੁਆਰਾ ਸਾਹਿਬ ਵਿੱਚ ਕੀਰਤਨੀਆਂ ਦੇ ਵਜੋਂ ਵੀ ਸੇਵਾ ਨਿਭਾਉਂਦਾ ਸੀ ਪਰ ਰਾਤੀਂ ਕਰੀਬ ਸਾਢੇ 10 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਇਆ ਤਾਂ ਕੁੱਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ।

ਇਹ ਘਟਨਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਤੋਂ ਬਾਹਰ ਹੀ ਵਾਪਰੀ, ਜਦੋਂ ਤੱਕ ਗੋਲੀਆਂ ਦੀ ਆਵਾਜ਼ ਸੁਣ ਕੇ ਅੰਦਰੋਂ ਕੋਈ ਬਾਹਰ ਆਇਆ, ਉਦੋਂ ਤੱਕ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸੀ।ਮ੍ਰਿਤਕ ਗ੍ਰੰਥੀ ਦਾ ਭਾਰਤ ਤੋ ਪਿਛੋਕੜ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਨਾਲ ਸੀ ਅਤੇ ਉਹ ਇੱਕਲਾ ਹੀ ਇੱਥੇ ਰਹਿੰਦਾ ਸੀ।