ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਬਣੇ ਪਾਕਿਸਤਾਨ ‘ਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵਿਖੇ ਲੰਮੇ ਸਮੇਂ ਤੋਂ ਵੱਖਰੀ ਬਣੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਜੋ ਸਮੇਂ ਸਮੇਂ ਸਿਰ ਪਾਕਿਸਤਾਨ ਸਰਕਾਰ ਵਲੋਂ ਕਰਵਾਈ ਜਾ ਰਹੀ ਹੈ। ਪਿਛਲੇ ਕੁਝ ਸਮੇਂ ਤੋਂ ਇਹ ਚੋਣ ਨਾ ਕਰਵਾਏ ਜਾਣ ਤੋਂ ਬਾਅਦ ਪਾਕਿਸਤਾਨ ਵਕਫ ਟਰੱਸਟ ਪ੍ਰਾਪਰਟੀ ਬੋਰਡ ਈਟੀਬੀਪੀ ਦੀ ਅੱਜ ਮੁੱਖ ਦਫ਼ਤਰ ਲਾਹੌਰ ਵਿਖੇ ਹੋਈ ਇਕੱਤਰਤਾ ਵਿਚ ਸ. ਰਮੇਸ਼ ਸਿੰਘ ਅਰੋੜਾ ਜਿਨ੍ਹਾਂ ਨੂੰ ਪਾਕਿਸਤਾਨ ਵਿਚ ਪਹਿਲੇ ਵਿਧਾਇਕ ਐਮਪੀਏ ਪੰਜਾਬ ਚੁਣੇ ਜਾਣ ਦਾ ਮਾਣ ਹਾਸਲ ਹੈ, ਨੂੰ ਅੱਜ ਪਾਕਿਸਤਾਨ ਸਰਕਾਰ ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ।

ਇਨ੍ਹਾਂ ਦੇ ਨਾਲ ਹੀ ਬੀਬੀ ਸਤਵੰਤ ਕੌਰ ਨਨਕਾਣਾ ਸਾਹਿਬ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ। ਇਥੇ ਦੱਸਣਯੋਗ ਹੈ ਕਿ ਪਾਕਿਸਤਾਨ ਵਕਫ ਬੋਰਡ ਵਲੋਂ ਪਿਛਲੇ ਦਿਨੀਂ ਪਾਕਿਸਤਾਨ ਵਕਫ ਬੋਰਡ ਵਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਨ ਵਾਸਤੇ 10 ਮੈਂਬਰਾਂ ਦੀ ਚੋਣ ਕੀਤੀ ਗਈ ਸੀ