ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਬ੍ਰਾਇਨ ਮੁਲਰੋਨੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਬੇਟੀ ਕੈਰੋਲਿਨ ਮੁਲਰੋਨੀ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਜਾਣਕਾਰੀ ਦਿਤੀ। ਉਨ੍ਹਾਂ ਨੇ ਲਿਖਿਆ ਕਿ ਬ੍ਰਾਇਨ ਮੁਲਰੋਨੀ ਦਾ 84 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਉਹ ਦੇਸ਼ ਦੇ 18ਵੇਂ ਪ੍ਰਧਾਨ ਮੰਤਰੀ ਸਨ। ਦੱਸ ਦੇਈਏ ਕਿ ਅਗਸਤ 2023 ਦੇ ਅੰਤ ਵਿਚ ਇਕ ਸੋਸ਼ਲ ਮੀਡੀਆ ਪੋਸਟ ਦੇ ਅਨੁਸਾਰ, ਮੁਲਰੋਨੀ ਦੇ ਦਿਲ ਦੀ ਸਰਜਰੀ ਹੋਈ ਸੀ। ਇਸ ਤੋਂ ਇਲਾਵਾ ਬ੍ਰਾਇਨ ਮੁਲਰੋਨੀ ਦਾ ਪਿਛਲੇ ਸਾਲ ਦੀ ਸ਼ੁਰੂਆਤ ਵਿੱਚ ਪ੍ਰੋਸਟੇਟ ਕੈਂਸਰ ਦਾ ਇਲਾਜ ਕੀਤਾ ਗਿਆ ਸੀ।