ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ (ਪੰਜਾਬ ਚੈਪਟਰ) ਦੇ ਜਨਰਲ ਸਕੱਤਰ ਅਸ਼ਵਨੀ ਬਾਵਾ ਦਾ ਲੁਧਿਆਣਾ ਪਹੁੰਚਣ ’ਤੇ ਸਨਮਾਨ ਕੀਤਾ

ਐਨਆਰਆਈ ਭਾਈਚਾਰਾ ਵਿਦੇਸ਼ਾਂ ਦੀ ਧਰਤੀ ‘ਤੇ ਸਖ਼ਤ ਮਿਹਨਤ ਕਰਕੇ ਦੇਸ਼ ਦਾ ਮਾਣ ਵਧਾ ਰਿਹਾ ਹੈ: ਪਵਨ ਦੀਵਾਨ

ਨਿਊਯਾਰਕ/ ਲੁਧਿਆਣਾ, 5 ਅਪ੍ਰੈਲ (ਰਾਜ ਗੋਗਨਾ) – ਭਾਰਤੀਆਂ ਅਤੇ ਖਾਸ ਕਰਕੇ ਪੰਜਾਬੀਆਂ ਨੇ ਆਪਣੀ ਮਿਹਨਤ ਸਦਕਾ ਵਿਦੇਸ਼ਾਂ ਵਿੱਚ ਵੀ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦਿਸ਼ਾ ਵਿੱਚ, ਆਸਟ੍ਰੇਲੀਆ ਤੋਂ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚੇ ਇੰਡੀਅਨ ਓਵਰਸੀਜ਼ ਕਾਂਗਰਸ ਆਸਟ੍ਰੇਲੀਆ (ਪੰਜਾਬ ਚੈਪਟਰ) ਦੇ ਜਨਰਲ ਸਕੱਤਰ ਅਸ਼ਵਨੀ ਬਾਵਾ ਦਾ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਨਮਾਨ ਕੀਤਾ ਗਿਆ।

ਇਸ ਮੌਕੇ ਦੀਵਾਨ ਨੇ ਕਿਹਾ ਕਿ ਐਨਆਰਆਈ ਭਾਈਚਾਰੇ ਨੇ ਵਿਦੇਸ਼ੀ ਧਰਤੀ ‘ਤੇ ਆਪਣੀ ਮਿਹਨਤ ਸਦਕਾ ਪੂਰੇ ਵਿਸ਼ਵ ‘ਚ ਭਾਰਤ ਅਤੇ ਖਾਸ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਐਨਆਰਆਈ ਭਾਈਚਾਰਾ ਨਾ ਸਿਰਫ਼ ਦੂਜੇ ਦੇਸ਼ਾਂ ਦੀ ਤਰੱਕੀ ਵਿੱਚ ਯੋਗਦਾਨ ਪਾ ਰਿਹਾ ਹੈ, ਸਗੋਂ ਆਪਣੀ ਮਿੱਟੀ ਨਾਲ ਵੀ ਜੁੜਿਆ ਹੋਇਆ ਹੈ ਅਤੇ ਸਮੇਂ-ਸਮੇਂ ‘ਤੇ ਇਸ ਭਾਈਚਾਰੇ ਦੇ ਲੋਕ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਯੋਗਦਾਨ ਪਾਉਂਦੇ ਰਹਿੰਦੇ ਹਨ। ਪਵਨ ਦੀਵਾਨ ਅਤੇ ਸਾਥੀਆਂ ਦਾ ਧੰਨਵਾਦ ਕਰਦਿਆਂ, ਅਸ਼ਵਨੀ ਬਾਵਾ ਨੇ ਕਿਹਾ ਕਿ ਪ੍ਰਵਾਸੀ ਭਾਈਚਾਰਾ ਆਪਣੀ ਮਿੱਟੀ ਦੀ ਮਹਿਕ ਨੂੰ ਕਦੇ ਵੀ ਭੁਲਾ ਨਹੀਂ ਸਕਦਾ ਅਤੇ ਜਦੋਂ ਵੀ ਮੌਕਾ ਮਿਲਦਾ ਹੈ, ਉਹ ਇੱਥੇ ਪਹੁੰਚ ਜਾਂਦੇ ਹਨ। ਇਸ ਦੌਰਾਨ ਉਨ੍ਹਾਂ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਗੱਲ ਵੀ ਕਹੀ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਬਹੁਤ ਵਧੀਆ ਦੇਸ਼ ਹੈ, ਜਿੱਥੇ ਸਮਾਜ ਦੇ ਹਰ ਵਰਗ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ।ਜਿੱਥੇ ਹੋਰਨਾਂ ਤੋਂ ਇਲਾਵਾ, ਸੁਨੀਲ ਦੱਤ, ਗੁਰਦੀਪ ਸਿੰਘ, ਪੁਲਕਿਤ ਚੌਧਰੀ ਵੀ ਹਾਜ਼ਰ ਸਨ।