ੳਟਾਵਾ, 3 ਮਈ (ਰਾਜ ਗੋਗਨਾ)-ਕੈਨੇਡਾ ‘ਚ ਮੰਗਲਵਾਰ ਤੋਂ ਲਾਗੂ ਹੋਏ ਨਵੇਂ ਨਿਯਮ ਮੁਤਾਬਕ ਭਾਰਤ ਸਮੇਤ ਹੋਰ ਦੇਸ਼ਾਂ ਦੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਅਗਲੇ ਸਤੰਬਰ ਤੋਂ ਹਫਤੇ ‘ਚ ਸਿਰਫ 24 ਘੰਟੇ ਆਪਣੇ ਕਾਲਜ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਹੋਵੇਗੀ। ਇਹ ਜਾਣਕਾਰੀ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਦਿੱਤੀ।
ਮਿਲਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 20 ਘੰਟੇ ਤੋਂ ਵੱਧ ਸਮੇਂ ਲਈ ਕੈਂਪਸ ਤੋਂ ਬਾਹਰ ਕੰਮ ਕਰਨ ਦੀ ਇਜਾਜ਼ਤ ਦੇਣ ਵਾਲੀ ਨੀਤੀ 30 ਅਪ੍ਰੈਲ ਤੱਕ ਲਾਗੂ ਰਹੇਗੀ। ਨਾਲ ਹੀ, ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਨਾਮਜ਼ਦਗੀ ਵਿੱਚ ਵਾਧੇ ‘ਤੇ ਰੋਕ ਲਗਾ ਦਿੱਤੀ ਹੈ।ਇਸ ਲਈ ਸਤੰਬਰ ਤੋਂ ਵਿਦਿਆਰਥੀ ਹਰ ਹਫ਼ਤੇ 25 ਘੰਟੇ ਤੱਕ ਕੰਮ ਕਰ ਸਕਣਗੇ। ਇਸ ਨਿਯਮ ਕਾਰਨ ਉਹ ਪੜ੍ਹਾਈ ‘ਤੇ ਜ਼ਿਆਦਾ ਧਿਆਨ ਦੇ ਸਕਣਗੇ। ਜ਼ਿਕਰਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕੋਰੋਨਾ ਦੌਰਾਨ ਕੰਮਕਾਜੀ ਘੰਟਿਆਂ ਦੀ 20 ਘੰਟਿਆਂ ਦੀ ਸੀਮਾ ਨੂੰ ਹਟਾ ਦਿੱਤਾ ਹੈ।