ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਇੱਕ ਹੋਰ ਭਾਰਤੀ ਗ੍ਰਿਫਤਾਰ, ਕੈਨੇਡੀਅਨ ਪੁਲਿਸ ਨੇ ਸਾਜ਼ਿਸ਼ਕਰਤਾ ਕਰਾਰ ਦਿੱਤਾ

ਬਰੈਪਟਨ , 14 ਮਈ (ਰਾਜ ਗੋਗਨਾ)- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਚੌਥੇ ਇਕ ਭਾਰਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਕਤਲ ਕੇਸ ਵਿੱਚ ਗ੍ਰਿਫ਼ਤਾਰ ਚੌਥਾ ਮੁਲਜ਼ਮ ਪਹਿਲਾਂ ਹੀ ਹਥਿਆਰਾਂ ਦੀ ਤਸਕਰੀ ਦੇ ਇੱਕ ਕੇਸ ਵਿੱਚ ਪੁਲੀਸ ਹਿਰਾਸਤ ਵਿੱਚ ਸੀ। ਉਸ ਨੂੰ ਹੁਣ ਸਾਜ਼ਿਸ਼ ਅਤੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਨਵੇਂ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਪਹਿਲਾਂ ਕੈਨੇਡੀਅਨ ਪੁਲਿਸ ਨੇ ਤਿੰਨ ਹੋਰ ਭਾਰਤੀਆਂ ਨੂੰ ਵੀ ਗ੍ਰਿਫਤਾਰ ਕੀਤਾ ਸੀ। ਅਤੇ ਕੈਨੇਡੀਅਨ ਪੁਲਿਸ ਨੇ ਉਸ ਦੀ ਪਛਾਣ ਵੀ ਜਾਰੀ ਕਰ ਦਿੱਤੀ ਹੈ।

ਕੈਨੇਡੀਅਨ ਪੁਲਿਸ ਦੀ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (ਐੱਚ.ਆਈ.ਟੀ.) ਨੇ ਕਿਹਾ ਕਿ ਉਨ੍ਹਾਂ ਨੇ ਅਮਨਦੀਪ ਸਿੰਘ ਨਾਂ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ‘ਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦੀ ਪਹਿਲੀ ਡਿਗਰੀ ਦੇ ਕਤਲ ਅਤੇ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਹਨ। ਇਸ ਤੋਂ ਪਹਿਲਾਂ ਕੈਨੇਡੀਅਨ ਪੁਲਿਸ ਨੇ ਇਸ ਮਾਮਲੇ ਵਿੱਚ ਕਰਨ ਬਰਾੜ, ਕਮਲਪ੍ਰੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਚੁੱਕੀ ਹੈ।ਉਸ ਉੱਤੇ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।ਆਈਐਚਆਈਟੀ ਨੇ ਕਿਹਾ ਕਿ ਬਰੈਂਪਟਨ, ਦੇ ਸਰੀ ਅਤੇ ਐਬਟਸਫੋਰਡ ਵਿੱਚ ਰਹਿਣ ਵਾਲਾ 22 ਸਾਲਾ ਭਾਰਤੀ ਵਿਅਕਤੀ ਅਮਨਦੀਪ ਸਿੰਘ ਪਹਿਲਾਂ ਹੀ ਓਨਟਾਰੀਓ ਵਿੱਚ ਪੁਲਿਸ ਦੀ ਹਿਰਾਸਤ ਵਿੱਚ ਸੀ। ਹੁਣ ਉਸ ‘ਤੇ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਸਾਜ਼ਿਸ਼ ਰਚੱਣ ਅਤੇ ਮਦਦ ਕਰਨ ਦਾ ਦੋਸ਼ ਹੈ। ਬਾਕੀ ਤਿੰਨ ਮੁਲਜ਼ਮਾਂ ਵਾਂਗ ਅਮਨਦੀਪ ਸਿੰਘ ਵੀ ਫਸਟ ਡਿਗਰੀ ਕਤਲ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ।ਦੱਸਣਯੋਗ ਹੈ ਕਿ ਹਰਦੀਪ ਸਿੰਘ ਨਿੱਝਰ ਭਾਰਤ ਵਿੱਚ ਲੋੜੀਂਦੇ ਅੱਤਵਾਦੀਆਂ ਵਿੱਚੋਂ ਇੱਕ ਸੀ।ਅਤੇ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ਦੇ ਸਰੀ ‘ਚ ਗੁਰਦੁਆਰੇ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਨਿੱਝਰ ਭਾਰਤ ‘ਚ ਲੋੜੀਂਦੇ ਅੱਤਵਾਦੀਆਂ ਦੀ 40 ਨਾਵਾਂ ਦੀ ਸੂਚੀ ‘ਚ ਸ਼ਾਮਲ ਸੀ। ਜਿਸ ਦੇ ਆਧਾਰ ‘ਤੇ ਕੈਨੇਡਾ ਸਰਕਾਰ ਨੇ ਭਾਰਤ ‘ਤੇ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਇਆ ਸੀ। ਕੈਨੇਡੀਅਨ ਸਰਕਾਰ ਦੁਆਰਾ ਨਿੱਝਰ ਦੀ ਹੱਤਿਆ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਕੂਟਨੀਤਕ ਸਬੰਧਾਂ ਵਿੱਚ ਵੀ ਖਟਾਸ ਆ ਗਈ ਹੈ।