ਵਾਰਾਣਸੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1,52,513 ਵੋਟਾਂ ਨਾਲ ਜਿੱਤੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਾਂਗਰਸ ਉਮੀਦਵਾਰ ਅਜੇ ਰਾਏ ਨੂੰ ਪਛਾੜ ਦਿੱਤਾ ਹੈ। ਵਾਰਾਣਸੀ ਉੱਤਰ ਪ੍ਰਦੇਸ਼ ਦੀਆਂ ਚਰਚਿੱਤ ਸੀਟਾਂ ਵਿਚੋਂ ਇਕ ਹੈ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਤੀਜੀ ਵਾਰ ਇੱਥੋਂ ਚੋਣ ਲੜ ਰਹੇ ਹਨ। ਅਜੇ ਰਾਏ ਵੀ ਵਾਰਾਣਸੀ ਸੰਸਦੀ ਹਲਕੇ ਤੋਂ ਲਗਾਤਾਰ ਚੌਥੀ ਚੋਣ ਲੜ ਰਹੇ ਹਨ। ਪਿਛਲੀਆਂ ਤਿੰਨ ਚੋਣਾਂ ਵਿਚ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਵਾਰਾਣਸੀ ਤੋਂ ਵੱਡੀ ਜਿੱਤ ਦਰਜ ਕੀਤੀ ਸੀ। 2014 ਦੀਆਂ ਲੋਕ ਸਭਾ ਚੋਣਾਂ ਵਿਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਪਹਿਲੀ ਵਾਰ ਚੋਣ ਲੜਨ ਆਏ ਸਨ ਤਾਂ ਉਨ੍ਹਾਂ ਨੂੰ 5 ਲੱਖ 81 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ, ਜਦੋਂ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੂੰ 2 ਲੱਖ ਤੋਂ ਵੱਧ ਵੋਟਾਂ ਮਿਲੀਆਂ ਸਨ। ਅਜੇ ਰਾਏ ਨੂੰ ਕਰੀਬ 75 ਹਜ਼ਾਰ ਵੋਟਾਂ ਮਿਲੀਆਂ ਸਨ। 2019 ਦੀਆਂ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਮੋਦੀ ਨੂੰ ਇੱਥੋਂ 6 ਲੱਖ 74 ਹਜ਼ਾਰ ਤੋਂ ਵੱਧ ਵੋਟਾਂ ਮਿਲੀਆਂ ਸਨ। ਸਮਾਜਵਾਦੀ ਪਾਰਟੀ ਦੀ ਉਮੀਦਵਾਰ ਸ਼ਾਲਿਨੀ ਯਾਦਵ ਦੂਜੇ ਸਥਾਨ ‘ਤੇ ਅਤੇ ਕਾਂਗਰਸ ਦੇ ਅਜੇ ਰਾਏ ਤੀਜੇ ਸਥਾਨ ‘ਤੇ ਰਹੇ ਸਨ। ਅਜੈ ਰਾਏ ਵਾਰਾਣਸੀ ਸੰਸਦੀ ਹਲਕੇ ਤੋਂ ਲਗਾਤਾਰ ਚੌਥੀ ਵਾਰ ਚੋਣ ਲੜ ਰਹੇ ਹਨ। ਪਿਛਲੀਆਂ ਤਿੰਨ ਚੋਣਾਂ ਵਿਚ ਉਨ੍ਹਾਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।